
ਬਿਨਾ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ
ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregablin capsules) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 25-07-2025 ਤੱਕ ਲਾਗੂ ਰਹੇਗਾ।
















