
PRIME INDIAN NEWS ✍️H S CHAWLA
ਚੰਡੀਗੜ੍ਹ, (PIN) :- ਅੱਜ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ 81 ਅਹੁਦੇਦਾਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 5 ਮੀਤ-ਪ੍ਰਧਾਨ, 9 ਜਨਰਲ ਸਕੱਤਰ, 13 ਲੋਕ ਸਭਾ ਇੰਚਾਰਜ, 27 ਜ਼ਿਲ੍ਹਾ ਇੰਚਾਰਜ ਅਤੇ 27 ਜ਼ਿਲ੍ਹਾ ਸਕੱਤਰ ਨਿਯੁਕਤ ਕੀਤੇ ਗਏ ਹਨ।
ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਨੂੰ ‘ਆਪ’ ਪੰਜਾਬ ਦਾ ਜਨਰਲ ਸਕੱਤਰ ਅਤੇ ਪਾਰਟੀ ਦੇ ਨਿਧੜਕ ਨੌਜਵਾਨ ਆਗੂ ਸ. ਰਮਣੀਕ ਸਿੰਘ ਰੰਧਾਵਾ ਨੂੰ ਜਲੰਧਰ ਲੋਕ ਸਭਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਦਿੱਤੇ ਗਏ ਮਾਣ ਸਨਮਾਨ ਵਜੋਂ ਜਿਥੇ ਦੀਪਕ ਬਾਲੀ ਦਾ ਕੱਦ ਵਧਿਆ ਹੈ, ਉਥੇ ਪਾਰਟੀ ਨੇ ਰਮਣੀਕ ਰੰਧਾਵਾ ਨੂੰ ਦੁਬਾਰਾ ਜਲੰਧਰ ਲੋਕ ਸਭਾ ਇੰਚਾਰਜ ਲਗਾ ਕੇ ਉਨ੍ਹਾਂ ਤੇ ਭਰੋਸਾ ਪ੍ਰਗਟਾਇਆ ਹੈ ਜੋਕਿ ਬੜੇ ਮਾਣ ਵਾਲੀ ਗੱਲ ਹੈ।
ਆਪ ਪੰਜਾਬ ਦੇ ਜਨਰਲ ਸਕੱਤਰ ਸ਼੍ਰੀ ਦੀਪਕ ਬਾਲੀ ਅਤੇ ਜਲੰਧਰ ਲੋਕ ਸਭਾ ਇੰਚਾਰਜ ਸ. ਰਮਣੀਕ ਸਿੰਘ ਰੰਧਾਵਾ ਨੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਸ਼੍ਰੀ ਮਨੀਸ਼ ਸੀਸੋਦੀਆ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਉਕਤ ਆਗੂਆਂ ਨੇ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਸਾਰੇ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਇਲਾਕਿਆਂ ਵਿੱਚ ਜੀਅ ਤੋੜ ਮਿਹਨਤ ਕਰਕੇ ਪਾਰਟੀ ਦੀਆਂ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹਿਤਾਂ ਦੀਆਂ ਰਣਨੀਤੀਆਂ ਤੋੰ ਆਮ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਅਸੀਂ ਸਾਰੇ ਮਿਲ ਕੇ 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਮੁੜ ਪੰਜਾਬ ਵਿੱਚ ਆਮ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈਏ।
ਆਪ ਵਲੋਂ ਨਿਯੁਕਤ ਕੀਤੇ ਗਏ ਪੰਜਾਬ ਦੇ 81ਅਹੁਦੇਦਾਰਾਂ ਦੀ ਸੂਚੀ 👇






























