
ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਪ੍ਰਮਿੰਦਰ ਸਿੰਘ ਹੀਰ, ਪੀ.ਪੀ.ਐਸ. ਪੁਲਿਸ ਕਪਤਾਨ (ਸਥਾਨਿਕ ਅਤੇ ਇੰਨਵੈਸਟੀਗੇਸ਼ਨ), ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ 6500/-ਰੁਪਏ ਡਰਗ ਮਨੀ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 16.06.2025 ਨੂੰ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਦੋਲੀਕੇ ਸੁੰਦਰਪੁਰ ਮੋੜ ਅਲਾਵਲਪੁਰ ਮੌਜੂਦ ਸੀ ਤਾਂ ਆਦਮਪੁਰ ਦੀ ਤਰਫੋ ਇਕ ਵਿਆਕਤੀ ਮੋਟਰਸਾਇਕਲ ਮਾਰਕਾ ਸਪਲੈਂਡਰ ਪਰ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾਅ ਕੇ ਮੋਟਰਸਾਇਕਲ ਪਿੱਛੇ ਨੂੰ ਮੋੜਨ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਮੋਟਰਸਾਇਕਲ ਸਵਾਰ ਵਿਆਕਤੀ ਨੂੰ ਕਾਬੂ ਕੀਤਾ ਜਿਸ ਨੇ ਆਪਣਾ ਨਾਮ ਹਨੀ ਪੁੱਤਰ ਸੁਦੇਸ਼ ਕੁਮਾਰ ਵਾਸੀ ਮੁਹੱਲਾ ਅਜੀਤ ਨਗਰ ਵਾਰਡ ਨੰਬਰ 10 ਦੁਸਿਹਰਾ ਗਰਾਊਂਡ ਆਦਮਪੁਰ ਥਾਣਾ ਆਦਮਪੁਰ ਜਿਲਾ ਜਲੰਧਰ ਦੱਸਿਆ। ਜਿਸ ਦੇ ਮੋਟਰਸਾਇਕਲ ਮਾਰਕਾ ਸਪਲੈਂਡਰ ਦੇ ਹੈਂਡਲ ਨਾਲ ਖੱਬੇ ਪਾਸੇ ਬੰਨੇ ਮੋਮੀ ਲਿਫਾਫੇ ਵਜਨਦਾਰ ਨੂੰ ਹੈਂਡਲ ਨਾਲੇ ਖੋਲ ਕੇ ਤਲਾਸ਼ੀ ਕਰਨ ਤੇ ਮੋਮੀ ਲਿਫਾਫੇ ਵਿਚੋ 120 ਖੁੱਲੀਆਂ ਨਸ਼ੀਲੀਆਂ ਗੋਲੀਆਂ ਅਤੇ 6500 ਰੁਪਏ ਡਰੱਗ ਮਨੀ ਬ੍ਰਾਮਦ ਹੋਈ। ਜਿਸਤੇ ਮੁਕੱਦਮਾ ਨੰਬਰ 92 ਮਿਤੀ 16.06.2025 ਅ:ਧ 22/61/85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਹਨੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।
















