ਦੇਸ਼ਦੁਨੀਆਂਪੰਜਾਬ

ਮਹਿਤਪੁਰ ਪੁਲਿਸ ਵੱਲੋ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ ਹੀਨੀਅਸ ਕਰਾਇਮ ਅਤੇ NDPS ACT ਦੇ ਮੁੱਕਦਮਿਆਂ ਵਿਚ ਭਗੋੜਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੋ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ੍ਰੀ ਪਰਮਿੰਦਰ ਸਿੰਘ ਹੀਰ, PPS, ਪੁਲਿਸ ਕਪਤਾਨ (ਹੈਡਕੁਆਟਰ) ਕਮ-ਤਫਤੀਸ਼ ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਮਾਤੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ ਹੀਨੀਅਸ ਕਰਾਇਮ ਅਤੇ NDPS ACT ਦੇ ਮੁੱਕਦਮਿਆਂ ਵਿਚ ਭਗੋੜਾ ਗ੍ਰਿਫਤਾਰ ਕਰਨ ਵਿੱਚ ਵੰਡੀ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਟੀਮ ASI ਜਸਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹੀਨੀਅਸ ਕਰਾਇਮ ਅਤੇ NDPS ACT ਦੇ ਮੁਕਦਮਿਆਂ ਵਿਚ ਪੀ.ੳ ਜਗਦੀਸ਼ ਸਿੰਘ ਉਰਫ ਦੀਸ਼ਾ ਪੁੱਤਰ ਚਰਨ ਸਿੰਘ ਵਾਸੀ ਧਰਮੇ ਦੀਆਂ ਛੰਨਾ ਥਾਣਾ ਮਹਿਤਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਸ ਦੀ ਪ੍ਰਾਪਰਟੀ ਆਦਿ ਵੀ ਤਸਦੀਕ ਕੀਤੀ ਜਾ ਰਹੀ ਹੈ।

ਲੋਕਲ ਪੁਲਿਸ ਵੱਲੋ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੋਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿਚ ਪੀੜਤ ਰਹਿ ਚੁੱਕਾ ਹੈ, ਉਸ ਦੀ ਅਤੇ ਉਸ ਦੇ ਪਰਿਵਾਰ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁੱਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕੇ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button