ਜਲੰਧਰ, ਐਚ ਐਸ ਚਾਵਲਾ। ਪੰਜਾਬ ਦੇ ਬਜ਼ੁਰਗ ਸਿੱਖ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਵੀ ਕਿਹਾ ਜਾਂਦਾ ਹੈ। ਜਾਣਕਾਰੀ ਅਨੁਸਾਰ, ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ, ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਜਨਮ 1 ਅਪ੍ਰੈਲ 1911 ਨੂੰ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਵਿੱਚ ਹੋਇਆ ਸੀ।





























