
ਜੁਲਾਈ ਮਹੀਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 98 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਕਾਨੂੰਨੀ ਕਾਰਵਾਈਆਂ ਦੇ ਨਾਲ-ਨਾਲ, ਪੁਲਿਸ ਵੱਲੋਂ ਨਸ਼ਾ ਮੁਕਤੀ ਅਤੇ ਪੁਨਰਵਾਸ ਉੱਤੇ ਵੀ ਪੂਰਾ ਧਿਆਨ ਕੇਂਦਰਤ ਕੀਤਾ ਗਿਆ
ਜਲੰਧਰ, ਐਚ ਐਸ ਚਾਵਲਾ। ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਹੈ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵਾਰੀ ਫਿਰ ਸ਼ਹਿਰ ਵਿੱਚ ਨਸ਼ਾ ਤਸਕਰੀ ਨੂੰ ਖਤਮ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦ੍ਰਿੜ ਕੀਤਾ ਹੈ। ਇਸ ਦੌਰਾਨ ਦੀ ਉਨ੍ਹਾਂ ਦੀ ਅਗਵਾਈ ਹੇਠ ਜਲੰਧਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ। ਜੁਲਾਈ ਮਹੀਨੇ ਦੌਰਾਨ, ਕਮਿਸ਼ਨਰੇਟ ਪੁਲਿਸ ਵਲੋਂ ਕੁੱਲ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਾਨੂੰਨੀ ਕਾਰਵਾਈਆਂ ਦੇ ਨਾਲ-ਨਾਲ, ਪੁਲਿਸ ਵੱਲੋਂ ਨਸ਼ਾ ਮੁਕਤੀ ਅਤੇ ਪੁਨਰਵਾਸ ਉੱਤੇ ਵੀ ਪੂਰਾ ਧਿਆਨ ਕੇਂਦਰਤ ਕੀਤਾ ਗਿਆ ਹੈ।
* 92 ਵਿਅਕਤੀਆਂ ਨੂੰ ਡੀ-ਐਡੀਕਸ਼ਨ ਸੈਂਟਰਾਂ ਵਿੱਚ ਭੇਜਿਆ ਗਿਆ
* 90 ਵਿਅਕਤੀਆਂ ਨੂੰ OOAT (ਆਊਟ ਪੇਸ਼ਂਟ ਓਪੀਓਇਡ ਅਸਿਸਟਿਡ ਟਰੀਟਮੈਂਟ) ਸੈਂਟਰਾਂ ਵਿੱਚ ਦਾਖਲ ਕਰਵਾਇਆ ਗਿਆ
* 10 ਵਿਅਕਤੀਆਂ ਨੂੰ NDPS ਐਕਟ ਦੀ ਧਾਰਾ 64A ਤਹਿਤ ਰਿਹੈਬਿਲੀਟੇਸ਼ਨ ਸੈਂਟਰਾਂ ਵਿੱਚ ਭੇਜਿਆ ਗਿਆ
ਜਲੰਧਰ ਪੁਲਿਸ ਨੇ ਨਸ਼ਾ ਸੰਬੰਧੀ ਅਪਰਾਧਾਂ ਵਿਰੁੱਧ “ਸਿਫ਼ਰ ਬਰਦਾਸ਼ਤ” ਦੀ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤ ਵਿਅਕਤੀਆਂ ਦੀ ਪੁਨਰਵਾਸ ਪ੍ਰਕਿਰਿਆ ਲਈ ਵੀ ਸਮਰਪਿਤ ਹੈ।
















