ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਨਸ਼ਾ ਤਸਕਰੀ ਦੇ ਨੈਟਵਰਕ’ਤੇ ਸਖ਼ਤ ਕਾਰਵਾਈ: 16 ਗ੍ਰਿਫਤਾਰ, 9 ਮੁਕੱਦਮੇ ਦਰਜ, ਨਸ਼ੀਲੇ ਪਦਾਰਥ ਸਮੇਤ ਵਾਹਨ ਜ਼ਬਤ

ਜਲੰਧਰ, ਐਚ ਐਸ ਚਾਵਲਾ। ਨਸ਼ਿਆਂ ਵਿਰੁੱਧ ਲਗਾਤਾਰ ਚੱਲ ਰਹੀ ਜੰਗ (ਯੁੱਧ ਨਸ਼ਿਆਂ ਵਿਰੁੱਧ) ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੌਰਾਨ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਸ਼ੀਲੇ ਪਦਾਰਥਾਂ, ਗੈਰਕਾਨੂੰਨੀ ਸ਼ਰਾਬ ਅਤੇ ਵਾਹਨਾਂ ਦੀ ਬਰਾਮਦਗੀ ਕੀਤੀ ਗਈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਅੰਦਰ ਆਉਣ ਵਾਲੇ ਵੱਖ-ਵੱਖ ਥਾਣਿਆਂ ਦੇ ਵੱਲੋਂ ਇਹ ਕਾਰਵਾਈਆਂ ਕੀਤੀਆਂ ਗਈਆਂ, ਜਿਸ ਦੇ ਨਤੀਜੇ ਵਜੋਂ  *ਨਸ਼ਾ ਸਬੰਧੀ ਗਤਿਵਿਧੀਆਂ ਵਿੱਚ ਸ਼ਾਮਲ 15 ਵਿਅਕਤੀਆਂ ਦੀ ਗ੍ਰਿਫਤਾਰੀ* ਹੋਈ ਜਿਹਨਾਂ ਵਿਚੋਂ 4 ਡਰੱਗ ਸਪਲਾਇਰ/ਪੈਡਲਰ ਸ਼ਾਮਲ ਹਨ। ਇਸ ਦੌਰਾਨ *NDPS ਐਕਟ ਹੇਠ 8 ਮੁਕੱਦਮੇ ਦਰਜ ਕੀਤੇ ਗਏ ਅਤੇ 46 ਗ੍ਰਾਮ ਹੀਰੋਇਨ ਸਮੇਤ 61 ਨਸ਼ੀਲੀਆਂ ਗੋਲੀਆਂ ਬਰਾਮਦ* ਕੀਤੀਆਂ ਗਈਆਂ। ਉਨ੍ਹਾਂ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਵੱਲੋਂ *36000ml ਗੈਰ-ਕਾਨੂੰਨੀ ਸ਼ਰਾਬ* ਵੀ ਜ਼ਬਤ ਕੀਤੀ ਗਈ ਹੈ, ਜਿਸ ਕਾਰਨ *ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ, ਇਸ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ* ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਨਸ਼ਾ ਆਦਤਨ ਵਿਅਕਤੀਆਂ ਨੂੰ ਪੁਨਰਵਾਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ।

*CP ਧਨਪ੍ਰੀਤ ਕੌਰ ਨੇ ਦ੍ਰਿੜਤਾ ਨਾਲ ਕਿਹਾ ਕਿ ਜਲੰਧਰ ਪੁਲਿਸ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਸ਼ਹਿਰ ਪੱਧਰੀ ਤੀਬਰ ਮੁਹਿੰਮ ਚਲਾ ਰਹੀ ਹੈ, ਜਿਸ ਦਾ ਇੱਕਮਾਤਰ ਉਦੇਸ਼ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ।*

Related Articles

Leave a Reply

Your email address will not be published. Required fields are marked *

Back to top button