ਦੇਸ਼ਦੁਨੀਆਂਪੰਜਾਬ

ਗੁਰਵਿੰਦਰ ਸਿੰਘ ਗਿੰਦਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ, ਇਕਬਾਲ ਸਿੰਘ ਭੱਟੀ ਨੇ ਸਿਰੋਪੇ ਪਾ ਕੇ ਕੀਤਾ ਸਵਾਗਤ

ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਫਰਾਂਸ ਵਿਖੇ ਗੁਰਵਿੰਦਰ ਸਿੰਘ ਗਿੰਦਾ ਅਤੇ ਉਸਦੇ 6 ਸਾਥੀਆਂ ਗਿੰਦਾ ਪੈਰਿਸ, ਹਰਮਨ ਫਤਹਿਪੁਰੀਆ, ਵਿੱਕੀ ਬੇਗੋਵਾਲੀਆ, ਕਰਨ, ਅਮਨ ਨਿੰਜਾ, ਆਸਿਫ਼ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕੀਤੇ ਹਨ।

ਸ. ਭੱਟੀ ਨੇ ਪਾਰਟੀ ‘ਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਸਿਰੋਪੇ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਯੂਰਪ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਦਿਨੋ ਦਿਨ ਹੋਰ ਵੀ ਮਜ਼ਬੂਤ ਹੁੰਦੀ ਜਾ ਰਹੀ ਹੈ, ਜਿਸਦੀ ਇਹ ਜ਼ਿੰਦਾ ਮਿਸਾਲ ਹੈ ਕਿ ਨੌਜਵਾਨ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।

ਸ. ਭੱਟੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਵੀ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button