
ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਰਾਏ ਪੀ.ਪੀ.ਐਸ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਸ੍ਰੀ ਇੰਦਰਜੀਤ ਸਿੰਘ, ਪੀ.ਪੀ.ਐਸ. ਉਪ-ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ-ਦਿਹਾਤੀ ਜੀ ਦੀ ਅਗਵਾਈ ਹੇਠ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ CIA ਸਟਾਫ ਜਲੰਧਰ-ਦਿਹਾਤੀ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੇ 150 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਤਲਾ ਹਾਸਲ ਕੀਤੀ ਹੈ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖਿਲਾਫ ਚਲਾਏ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅਤੇ ਜਿਲ੍ਹਾ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਅਤੇ ਸਮਾਜ ਦੇ ਮਾਤੇ ਅਨਸਰਾਂ ਨੂੰ ਕਾਬੂ ਕਰਨ ਲਈ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ CIA ਸਟਾਫ ਜਲੰਧਰ ਦਿਹਾਤੀ ਨੇ ਮਿਤੀ 04.09.2025 ਨੂੰ ਸੀ.ਆਈ.ਏ ਸਟਾਫ ਦੀ ਟੀਮ, 51 ਨਿਰਮਲ ਸਿੰਘ ਦੀ ਅਗਵਾਈ ਹੇਠ ਥਾਣਾ ਮਕਸੂਦਾਂ ਅਤੇ ਥਾਣਾ ਕਰਤਾਰਪੁਰ ਦੇ ਇਲਾਕਾ ਵਿੱਚ ਗਸ਼ਤ ਲਈ ਭੇਜੀ ਹੋਈ ਸੀ। ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਥਾਣਾ ਮਕਸੂਦਾਂ ਤੋਂ ਹੁੰਦੇ ਹੋਏ ਬਿਧੀਪੁਰ ਫਾਟਕ ਇਲਾਕਾ ਥਾਣਾ ਕਰਤਾਰਪੁਰ ਆਦਿ ਵੱਲ ਨੂੰ ਜਾ ਰਹੇ ਸੀ, ਜਦੋਂ ਪੁਲਿਸ ਪਾਰਟੀ ਬਿਧੀਪੁਰ ਫਾਟਕ ਪਾਰ ਕਰਕੇ ਕਰਤਾਰਪੁਰ ਵੱਲ ਨੂੰ ਮੁੜਨ ਲੱਗੀ ਤਾਂ ਇੱਕ ਨੌਜਵਾਨ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰ ਸਾਇਕਲ ਨੰਬਰੀ PB10-JC-0930 ਪਰ ਬੈਠਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਮੋਟਰ ਸਾਇਕਲ ਸਟਾਰਟ ਕਰਕੇ ਮੋਕਾ ਤੋ ਖਿਸਕਣ ਲੱਗਾ, ਜਿਸਨੂੰ SI ਨਿਰਮਲ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਨਿਸ਼ਾਨ ਸਿੰਘ ਉਰਫ ਚਾਨੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬਿੱਲਾ ਕੋਠੀ ਚੂਹੜਵਾਲ ਥਾਣਾ ਕੋਤਵਾਲੀ ਕਪੂਰਥਲਾ ਜਿਲਾ ਕਪੂਰਥਲਾ ਦੱਸਿਆ।
SI ਨਿਰਮਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨਿਸ਼ਾਨ ਸਿੰਘ ਉਰਫ ਚਾਨੀ ਉਕਤ ਦੇ ਕਬਜਾ ਵਿੱਚਲੇ ਮੋਟਰਸਾਇਕਲ ਹੀਰੋ ਸਪਲੈਂਡਰ ਰੰਗ ਕਾਲਾ ਨੰਬਰੀ PB10-JC-0930 ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਲੈਣ ਪਰ ਉਕਤ ਨੰਬਰੀ ਮੋਟਰਸਾਇਕਲ ਦੇ ਟੂਲ ਬਾਕਸ ਵਿੱਚ ਇਕ ਮੋਮੀ ਲਿਫਾਫਾ ਵਿੱਚੋ ਲਪੇਟੀ ਹੋਈ 150 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸ ਤੇ SI ਨਿਰਮਲ ਸਿੰਘ ਨੇ ਮੁਸਮੀ ਨਿਸ਼ਾਨ ਸਿੰਘ ਉਰਫ ਚਾਨੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬਿੱਲਾ ਕੋਠੀ ਚੂਹੜਵਾਲ ਥਾਣਾ ਕੋਤਵਾਲੀ ਕਪੂਰਥਲਾ ਖਿਲਾਫ ਮੁੱਕਦਮਾ ਨੰਬਰ 191 ਮਿਤੀ 04-09-2025 ਜੁਰਮ 218-61-85 NDPS Act ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ਦਿਹਾਤੀ ਦਰਜ ਕਰਵਾ ਕੇ ਦੋਸ਼ੀ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ-ਦਿਹਾਤੀ ਜੀ ਨੇ ਦੱਸਿਆ ਕਿ ਮੁਕੱਦਮਾ ਹਜਾ ਦਾ ਦੋਸ਼ੀ ਨਿਸ਼ਾਨ ਸਿੰਘ ਉਰਫ ਚਾਨੀ ਉਕਤ ਬਿਧੀਪੁਰ ਰੇਲਵੇ ਫਾਟਕ ਪਾਸ ਆਪਣੇ ਘਾਹਕ ਦੀ ਉਡੀਕ ਕਰ ਰਿਹਾ ਸੀ, ਜਿਸ ਨੂੰ ਇਸਨੇ 150 ਗ੍ਰਾਮ ਦੀ ਹੈਰੋਇਨ ਸਪਲਾਈ ਕਰਨੀ ਸੀ। ਦੋਸ਼ੀ ਨਿਸ਼ਾਨ ਸਿੰਘ ਉਰਫ ਚਾਨੀ ਉਕਤ ਨੂੰ ਪੇਸ਼ ਅਦਾਲਤ ਕਰਕੇ ਮਾਨਯੋਗ ਅਦਾਲਤ ਵੱਲੋ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਪਾਸੋ ਡੁੰਘਾਈ ਨਾਲ ਪੁੱਛਗਿਛ ਕਰਕੇ ਇਹ ਪਤਾ ਕੀਤਾ ਜਾ ਰਿਹਾ ਹੈ ਕਿ ਇਸ ਪਾਸੋਂ ਬ੍ਰਾਮਦਾ 150 ਗ੍ਰਾਮ ਹੈਰੋਇਨ ਇਹ ਕਿਥੋਂ ਲੈ ਕੇ ਆਇਆ ਹੈ ਅਤੇ ਇਸ ਤੋਂ ਪਹਿਲਾਂ ਜਿਲ੍ਹਾ ਜਲੰਧਰ ਦੇ ਕਿਹੜੇ ਕਿਹੜੇ ਏਰੀਆ ਵਿੱਚ ਹੈਰੋਇਨ ਸਪਲਾਈ ਕਰ ਚੁੱਕਿਆ ਹੈ। ਦੋਸ਼ੀ ਉਕਤ ਦੀ ਚੱਲ ਅਤੇ ਅਚੱਲ ਜਾਇਦਾਦ ਦਾ ਵੇਰਵਾ ਵੀ ਹਾਸਲ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਬੈਕਵਰਡ ਤੇ ਫਾਰਵਰਡ ਲਿੰਕਾ ਦਾ ਪਤਾ ਕੀਤਾ ਜਾ ਰਿਹਾ ਹੈ।





























