
ਜਲੰਧਰ, ਐਚ ਐਸ ਚਾਵਲਾ। “ਯੁੱਧ ਨਸ਼ਿਆ ਨਸ਼ਿਆ” ਮੁਹਿੰਮ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਇਸ ਮੁਹਿੰਮ ਤਹਿਤ ਸਖ਼ਤ ਕਾਰਵਾਈਆਂ ਕਰਦਿਆਂ ਹੋਇਆਂ *07 ਦੋਸ਼ੀਆਂ ਨੂੰ 150 ਗ੍ਰਾਮ ਹੈਰੋਇਨ, 20,250 ਐਮ.ਐਲ ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ* ਸਮੇਤ ਗ੍ਰਿਫਤਾਰ ਕੀਤਾ ਗਿਆ।


ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ IPS ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਇਨ੍ਹਾਂ ਯਤਨਾਂ ਕਾਰਨ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ 6 ਮੁੱਕਦਮੇ ਦਰਜ ਕੀਤੇ ਗਏ। ਗ੍ਰਿਫ਼ਤਾਰੀਆਂ ਦੌਰਾਨ ਇਹਨਾਂ ਵਿਅਕਤੀਆਂ ਦੇ ਕੋਲੋਂ 150 ਗ੍ਰਾਮ ਹੈਰੋਇਨ ,20,250 ਐਮ.ਐਲ ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਦੀ ਬ੍ਰਾਮਦਗੀ ਕੀਤੀ ਗਈ।
ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਰੋਕਣ ਤੇ ਨਾਲ ਨਾਲ ਨਸ਼ਿਆਂ ਦੀ ਦਲ-ਦਲ ਵਿੱਚ ਫਸੇ 06 ਵਿਆਕਤੀਆਂ ਦੇ ਮੁੜ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ।
CP ਧਨਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ “ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ”।























































