ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਨਸ਼ਾ ਤਸਕਰਾਂ ਖਿਲਾਫ਼ ਸ਼ਹਿਰ ਦੇ 13 ਹੋਟਸਪੋਟ ‘ਤੇ ਕਾਸੋ ਆਪ੍ਰੇਸ਼ਨ

ਕਾਰਵਾਈ ਦੌਰਾਨ 7 ਮੁਕੱਦਮੇ ਦਰਜ਼, ਹੈਰੋਇਨ, ਗੈਰ-ਕਾਨੂੰਨੀ ਸ਼ਰਾਬ ਤੇ ਮੋਟਰਸਾਇਕਲ ਬਰਾਮਦ

ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿੱਚੋ ਨਸ਼ੇ ਨੂੰ ਖਤਮ ਕਰਨ ਦੇ ਨਿਰੰਤਰ ਯਤਨਾਂ ਤਹਿਤ ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੋਰ ਦੀ ਅਗਵਾਈ ਹੇਠ ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ, ਏਡੀਸੀਪੀ-1 ਸ਼੍ਰੀਮਤੀ ਆਕਰਸ਼ੀ ਜੈਨ. ਏਡੀਸੀਪੀ-2 ਸ਼੍ਰੀ ਹਰਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਕਾਸੋ ਉਪਰੇਸ਼ਨ ਚਲਾਇਆ ਗਿਆ।

ਇਸ ਤਲਾਸ਼ੀ ਮੁਹਿੰਮ ਲਈ 130 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿਹਨਾਂ ਨੇ ਜਲੰਧਰ ਦੇ 13 ਹੋਟਸਪੋਟ ਨੂੰ ਨਿਸ਼ਾਨਾ ਬਣਾਇਆ ਜਿਹਨਾਂ ਵਿੱਚ ਰੇਲਵੇ ਸ਼ਟੇਸ਼ਨ, ਅਲੀ ਮੁਹੱਲਾ, ਇੰਦਰਾ ਕਲੋਨੀ, ਭਾਰਗੋ ਕੈਂਪ, ਬਸਤੀ ਸ਼ੇਖ ਆਦਿ ਸ਼ਾਮਲ ਸਨ। ਆਪਰੇਸ਼ਨ ਦੌਰਾਨ ਹਰੇਕ ਹੋਟਸਪੋਟ ਦੀ ਨਿਗਰਾਨੀ ਏਡੀਸੀਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੁਆਰਾ ਕੀਤੀ ਗਈ ਸੀ।

ਇਸ ਕਾਰਵਾਈ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ, ਵਾਹਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ਤੇ ਨਕੇਲ ਕੱਸੀ ਜਾ ਸਕੇ। ਸੀਪੀ ਜਲੰਧਰ ਨੇ ਦੱਸਿਆ ਕਿ ਇਸ ਕਾਸੋ ਆਪਰੇਸ਼ਨ ਦੇ ਨਤੀਜੇ ਵਜੋਂ ਪੁਲਿਸ ਵਲੋ *ਕੁੱਲ 32.2 ਗ੍ਰਾਂਮ ਹੈਰੋਇਨ, 13,500 ml ਗੈਰ-ਕਾਨੂੰਨੀ ਸ਼ਰਾਬ ਅਤੇ 2 ਮੋਟਰਸਾਇਕਲ ਬਰਾਮਦ* ਕਰਕੇ *7 ਦੋਸ਼ੀਆਂ ਨੂੰ ਗ੍ਰਿਫਤਾਰ* ਕੀਤਾ ਗਿਆ ਅਤੇ ਇਹਨਾਂ ਦੋਸ਼ੀਆਂ ਦੇ ਖਿਲਾਫ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ *ਕੁੱਲ 7 ਮਕੁੱਦਮੇ ਰਜਿਸਟਰ* ਕੀਤੇ ਗਏ। ਇਸ ਤੋਂ ਇਲਾਵਾ, ਸਥਾਨਕ ਲੋਕਾਂ ਤੋਂ ਨੇੜਲੇ ਨਸ਼ਾ ਤਸਕਰਾਂ ਅਤੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪੁੱਛਗਿੱਛ ਕੀਤੀ ਗਈ।

ਸੀਪੀ ਜਲੰਧਰ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਨਾਗਰਿਕਾਂ ਨੂੰ ਵੀ ਭਰੋਸਾ ਦਿਵਾਉਂਦੀ ਹੈ ਕਿ ਪੁਲਿਸ ਅਧਿਕਾਰੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਕੋਸ਼ਿਸ਼ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ।

Related Articles

Leave a Reply

Your email address will not be published. Required fields are marked *

Back to top button