
ਜਲੰਧਰ, ਐਚ ਐਸ ਚਾਵਲਾ। ਸ੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿੱਰੁਧ ਤਹਿਤ ਸ੍ਰੀ ਸਰਬਜੀਤ ਸਿੰਘ ਰਾਏ ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਜੀ ਦੀ ਰਹਿਨਮਾਈ ਹੇਠ ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਦੀ ਅਗਵਾਈ ਹੇਠ ਐਸ.ਆਈ: ਕ੍ਰਿਸ਼ਨ ਗੋਪਾਲ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਪਤਾਰਾ ਤੇ ਨਹਿਰੇ ਨਹਿਰ ਲਿੰਕ ਰੋਡ ਕਪੂਰ ਪਿੰਡ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਦਰਬਾਰ ਬਾਬਾ ਹੁਜਰੇ ਸ਼ਾਹ ਜੀ ਪਿੰਡ ਪਤਾਰਾ ਨਜਦੀਕ ਪੁਜੀ ਤਾ ਇੱਕ ਚਿੱਟੇ ਰੰਗ ਦੀ ਕਾਰ ਮਾਰਕਾ ਵੋਕਸਵੈਗਨ ਪੋਲੋ ਨੰਬਰੀ PB-30-H-1921 ਖੜੀ ਦਿਖਾਈ ਦਿੱਤੀ ਜਿਸ ਦੀਆਂ ਹੈਡ ਲਾਈਟਾਂ ਬੰਦ ਸਨ ਤੇ ਅੰਦਰ ਵਾਲੀ ਲਾਈਟ ਤੇ ਪਾਰਕਿੰਗ ਲਾਈਟਾਂ ਜਗ ਰਹੀਆਂ ਸਨ। ਜਿਸ ਵਿੱਚ ਇੱਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ। ਜੋ ਰਾਤ ਦਾ ਸਮਾ ਹੋਣ ਕਰਕੇ ਐਸ.ਆਈ ਸੁਖਜਿੰਦਰ ਸਿੰਘ 551/ਜਲੰਧਰ ਨੇ ਸ਼ੱਕ ਦੀ ਬਿਹਾਨ ਤੇ ਆਪਣੀ ਗੱਡੀ ਰੋਕੀ ਤਾਂ ਕਾਰ ਚਾਲਕ ਨੇ ਆਪਣੀ ਗੱਡੀ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ। ਜਿਸਨੂੰ ਐਸ.ਆਈ ਸੁਖਜਿੰਦਰ ਸਿੰਘ 551/ਜਲੰਧਰ ਨੇ ਪੁਲਿਸ ਪਾਰਟੀ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਪੁੱਤਰ ਚਰਨ ਸਿੰਘ ਵਾਸੀ ਰਾਜੋਵਾਲ ਥਾਣਾ ਬੁਲੋਵਾਲ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸਦੀ ਗੱਡੀ ਦੀ ਤਲਾਸ਼ੀ ਕਰਨ ਉਪਰੰਤ ਗੱਡੀ ਦੇ ਡੈਸ਼ ਬੋਰਡ ਵਿਚੋ 30 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸਤੇ ਮੁੱਕਦਮਾ ਨੰਬਰ 74 ਮਿਤੀ 27.09.2025 ਅ/ਧ 21/61/85 NDPS ACT ਥਾਣਾ ਪਤਾਰਾ ਜਿਲ੍ਹਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਉਕਤ ਜਿਲ੍ਹਾ ਹੁਸ਼ਿਆਰਪੁਰ ਦਾ ਨਸ਼ਾ ਤਸਕਰੀ ਦਾ BIG FISH ਹੈ। ਜੋ ਦੋਸ਼ੀ ਅਮ੍ਰਿਤਪਾਲ ਸਿੰਘ ਉਰਫ ਅਮ੍ਰਿਤ ਉਕਤ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਤਫਤੀਸ਼ ਦੇ ਫਾਰਵਰਡ/ਬੈਕਵਰਡ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਮੁੱਖ ਅਫਸਰ ਥਾਣਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀ ਜਾਵੇਗਾ। ਦੋਸ਼ੀ ਖਿਲਾਫ ਪਹਿਲਾਂ ਵੀ 7 ਮੁਕੱਦਮੇ ਦਰਜ ਹਨ।





























