
ਜਲੰਧਰ, ਐਚ ਐਸ ਚਾਵਲਾ। ਸ਼੍ਰੀ ਹਰਵਿੰਦਰ ਸਿੰਘ ਵਿਰਕ, PPS, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਐਜੈਂਡੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ, ਸ਼੍ਰੀ ਸਰਬਜੀਤ ਰਾਏ, PPS, ਪੁਲਿਸ ਕਪਤਾਨ (ਤਫ਼ਤੀਸ਼), ਜਲੰਧਰ ਦਿਹਾਤੀ ਦੀ ਇਨਗਰਾਨੀ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋਂ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਸ਼੍ਰੀ ਉਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਿਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਸ਼ਾਹਕੋਟ ਦੀ ਟੀਮ SI ਸੁਖਵਿੰਦਰਪਾਲ ਸਿੰਘ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਨੇ ਮਿਤੀ 18.11.2025 ਨੂੰ ਇਲਾਕਾ ਥਾਣਾ ਸ਼ਾਹਕੋਟ ਦੇ ਏਰੀਏ ਵਿੱਚ ਨਸ਼ੇ ਦੇ ਖ਼ਿਲਾਫ਼ ਸਪੈਸ਼ਲ ਮੁਹਿੰਮ ਦੌਰਾਨ ਗਸ਼ਤ ਅਤੇ ਨਾਕਾਬੰਦੀ ਕਰ ਰਹੇ ਸਨ। ਇਸ ਦੌਰਾਨ ਪਿੰਡ ਢੰਡੋਵਾਲ ਦੇ ਨੇੜੇ ਇੱਕ ਮੋਟਰਸਾਈਕਲ ਨੰਬਰ PB-67-C-8110 ਮਾਰਕਾ ਹੀਰੋ ਹੋਂਡਾ ਸੁਪਰ ਸਪਲੈਂਡਰ ਸਵਾਰ ਨੌਜਵਾਨ ਰਮਨਦੀਪ ਉਰਫ਼ ਰੋਮੀ ਪੁੱਤਰ ਤਰਸੇਮ ਲਾਲ ਵਾਸੀ ਮਹੱਲਾ ਬਾਵੀਆਂ, ਸ਼ਾਹਕੋਟ, ਜ਼ਿਲ੍ਹਾ ਜਲੰਧਰ ਤੋਂ 25 ਨਸ਼ੀਲੀਆਂ ਗੋਲੀਆਂ, 185 ਨਸ਼ੀਲੇ ਕੈਪਸੂਲ ਅਤੇ ₹5550 ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ‘ਤੇ ਇਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 284 ਮਿਤੀ 18.11.2025 ਜੁਰਮ: 22-27(a), 61-85 NDPS Act ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਇਸੇ ਤਰ੍ਹਾਂ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ-ਨਾਲ ਹੀ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਹ ਦੋਸ਼ੀ ਪਿਛਲੇ ਸਮੇਂ ਦੌਰਾਨ ਨਸ਼ੇ ਦੀ ਇਸ ਭਿਆਨਕ ਬਿਮਾਰੀ ਵਿੱਚ ਪੀੜਤ ਹੋ ਚੁੱਕੇ ਹਨ, ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ਼ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਬਿਮਾਰੀ ਤੋਂ ਮੁਕਤ ਹੋ ਕੇ ਆਪਣਾ ਤੰਦਰੁਸਤ ਜੀਵਨ ਜੀ ਸਕਣ। ਇਸ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
















