Latestਦੁਨੀਆਂਦੇਸ਼ਪੰਜਾਬ

ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਆਲੋਵਾਲ, ਨਕੋਦਰ ਵਿਖੇ MEGA PTM ਵਿਚ ਕੀਤੀ ਗਈ ਸ਼ਿਰਕਤ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਦੇ ਉਪਰਾਲੇ Mega PTM ਦੇ ਤਹਿਤ ਸਰਕਾਰੀ ਸਕੂਲ ਅਲੋਵਾਲ, ਨਕੋਦਰ ਵਿੱਚ ਐਸਐਸਪੀ ਹਰਵਿੰਦਰ ਸਿੰਘ ਵਿਰਕ, ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ‘ਤੇ ਓਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ ਸਬ-ਡਿਵੀਜ਼ਨ ਨਕੋਦਰ ਅਤੇ ਹਰਮਿੰਦਰ ਸਿੰਘ, ਸਬ ਇੰਸਪੈਕਟਰ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਨਕੋਦਰ ਵੀ ਹਾਜ਼ਰ ਰਹੇ।

ਐਸਐਸਪੀ ਸ੍ਰੀ ਹਰਵਿੰਦਰ ਸਿੰਘ ਵਿਰਕ ਵੱਲੋਂ ਆਪਣੇ ਸੰਬੋਧਨ ਦੌਰਾਨ ਕਿਹਾ ਗਿਆ ਕਿ ਬੱਚਿਆਂ ਦੇ ਸਰਵਾਂਗੀ ਵਿਕਾਸ ਵਿੱਚ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਅਤਿ ਮਹੱਤਵਪੂਰਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕਾਂ ਨੂੰ ਬੱਚਿਆਂ ਵਿੱਚ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਚੰਗੇ ਸੰਸਕਾਰ ਵੀ ਵਿਕਸਿਤ ਕਰਨੇ ਚਾਹੀਦੇ ਹਨ।

ਐਸਐਸਪੀ ਸਾਹਿਬ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ, ਸਕਾਰਾਤਮਕ ਸੋਚ ਅਤੇ ਮਿਹਨਤ ਦੀ ਪ੍ਰੇਰਣਾ ਦੇ ਕੇ ਹੀ ਇੱਕ ਉਜਵਲ ਭਵਿੱਖ ਵੱਲ ਅਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨਾਲ ਦੋਸਤਾਨਾ ਸਬੰਧ ਬਣਾਈ ਰੱਖਣ ਅਤੇ ਉਨ੍ਹਾਂ ਦੀ ਪੜ੍ਹਾਈ ਤੇ ਵਿਹਾਰ ‘ਤੇ ਨਿਰੰਤਰ ਧਿਆਨ ਦਿੱਤਾ ਜਾਵੇ।

ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਅਜਿਹੇ ਸਹਿਯੋਗਾਤਮਕ ਅਤੇ ਜਾਗਰੂਕਤਾ ਭਰੇ ਉਪਰਾਲਿਆਂ ਦੀ ਸਰਾਹਨਾ ਕੀਤੀ ਗਈ।

Related Articles

Leave a Reply

Your email address will not be published. Required fields are marked *

Back to top button