ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ”: ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 22 ਕਿਲੋਗ੍ਰਾਮ 300 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਖ਼ਿਲਾਫ਼ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

*”10 ਜਨਵਰੀ 2026 ਨੂੰ ਥਾਣਾ ਰਾਮਾਮੰਡੀ ਵੱਲੋਂ ਐਨ.ਡੀ.ਪੀ.ਐਸ. ਐਕਟ ਦੀ ਧਾਰਾ 20 ਅਧੀਨ ਐਫ.ਆਈ.ਆਰ ਨੰਬਰ 7 ਦਰਜ ਕੀਤੀ ਗਈ। ਕਾਰਵਾਈ ਦੌਰਾਨ ਪੁਲਿਸ ਨੇ ਯੁਵਰਾਜ ਪੁੱਤਰ ਪ੍ਰਿੰਸ ਕੁਮਾਰ, ਵਾਸੀ ਸੰਜੇ ਗਾਂਧੀ ਨਗਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ।*

ਇਸ ਦੌਰਾਨ ਟਾਟਾ ਏਸ ਗੱਡੀ ਨੰਬਰ PB-10-GX-4925 ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਵਿੱਚੋਂ 22 ਕਿਲੋਗ੍ਰਾਮ 300 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜੋ ਕਿ ਐਨ.ਡੀ.ਪੀ.ਐਸ. ਐਕਟ ਅਨੁਸਾਰ ਵਪਾਰਕ ਮਾਤਰਾ ਵਿੱਚ ਆਉਂਦਾ ਹੈ।

ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਿਆਂ ਦੇ ਨੈਟਵਰਕ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਦਾ ਹਿੱਸਾ ਹੈ, ਜਿਸ ਦਾ ਮਕਸਦ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਨਸ਼ੇ ਦੀ ਬਲਾਅ ਤੋਂ ਬਚਾਉਣਾ ਹੈ।

ਮਾਮਲੇ ਦੀ ਹੋਰ ਜਾਂਚ ਜਾਰੀ ਹੈ ਤਾਂ ਜੋ ਅੱਗੇ ਅਤੇ ਪਿੱਛੇ ਦੇ ਸਾਰੇ ਸੰਬੰਧ ਜੋੜੇ ਜਾ ਸਕਣ ਅਤੇ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪੰਜਾਬ ਪੁਲਿਸ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਭਰੋਸੇਯੋਗ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਕੇ ਇਸ ਮੁਹਿੰਮ ਨੂੰ ਸਹਿਯੋਗ ਦੇਣ।

Related Articles

Leave a Reply

Your email address will not be published. Required fields are marked *

Back to top button