
ਸ਼੍ਰੋਮਣੀ ਅਕਾਲੀ ਦਲ ਯੂਰਪ ਵਲੋਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਦਿੱਤੀ ਵਧਾਈ
ਪੈਰਿਸ, (PRIME INDIAN NEWS) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਿੱਚੋਂ ਜਮਾਨਤ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ, ਇਟਲੀ ਯੂਨਿਟ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂ ਵਾਲ, ਯੂਰਪ ਦੇ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਅਟਵਾਲ, ਜਨਰਲ ਸਕੱਤਰ ਜਗਜੀਤ ਸਿੰਘ ਫ਼ਤਿਹਗੜ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਸੈਕਟਰੀ ਸੁਰਜੀਤ ਸਿੰਘ ਮਾਣਾ ਫਰਾਂਸ, ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਲੱਖ ਲੱਖ ਵਧਾਈ ਦਿੱਤੀ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ ਜੋਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੀ ਬਦਲਾਖੋਰੀ ਵਾਲੀ ਸਿਆਸਤ ਦੇ ਝੂਠ ਦਾ ਪਰਦਾਫਾਸ਼ ਕਰਦੀ ਹੈ।
ਸ. ਭੱਟੀ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੈ, ਉਨ੍ਹਾਂ ਕਦੇ ਵੀ ਬਦਲਾਖੋਰੀ ਵਾਲੀ ਸਿਆਸਤ ਨਹੀਂ ਕੀਤੀ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਾਸੀ 2027 ਵਿੱਚ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸੂਬੇ ਅੰਦਰ ਵਿਕਾਸਸ਼ੀਲ ਅਤੇ ਖੁਸ਼ਹਾਲੀ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।
















