
ਪੁਲਿਸ-ਜਨਤਾ ਵਿਸ਼ਵਾਸ ਮਜ਼ਬੂਤ ਕਰਨ ਵੱਲ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਥਾਣਾ ਸਾਈਬਰ ਕ੍ਰਾਈਮ ਦਾ ਇਕ ਹੋਰ ਯੋਗ ਕਦਮ
ਜਲੰਧਰ, ਐਚ ਐਸ ਚਾਵਲਾ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਜ ਪੁਲਿਸ ਲਾਈਨ ਜਲੰਧਰ ਦੇ ਪੁਲਿਸ ਸਟੇਸ਼ਨ ਸਾਈਬਰ ਕਰਾਈਮ ਵਿਖੇ 50 ਗੁੰਮ ਅਤੇ ਖੋਹੇ ਹੋਏ ਮੋਬਾਈਲ ਫੋਨ ਸਫਲਤਾਪੂਰਵਕ ਬਰਾਮਦ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੇ।
ਇਹ ਕਾਰਵਾਈ ਪੁਲਿਸ ਕਮਿਸ਼ਨਰ, ਜਲੰਧਰ, ਸ੍ਰੀਮਤੀ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ਹੇਠ ADCP (Operaitons) ਸ੍ਰੀ ਵਿਨੀਤ ਅਹਲਾਵਤ ਅਤੇ ACP (Cyber Cirme) ਸ੍ਰੀ ਸੰਜੇ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਵੱਲੋਂ ਕੀਤੀ ਗਈ, ਜਿਸ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਦਾ ਥਾਂਣਾ ਸਾਈਬਰ ਕ੍ਰਾਈਮ ਅਤੇ ਟੀ.ਐੱਸ.ਐੱਸ ਦਾ ਆਈ.ਟੀ ਸਟਾਫ ਵੀ ਸ਼ਾਮਲ ਸੀ।
ਗੁੰਮ ਹੋਏ ਮੋਬਾਈਲਾਂ ਦੇ IMEI ਨੰਬਰਾਂ ਦਾ ਪਤਾ ਲਗਾਉਣ ਲਈ ਡਿਜੀਟਲ ਟ੍ਰੈਕਿੰਗ ਤਕਨੀਕਾਂ ਵਰਤੀਆਂ ਗਈਆਂ। ਅਸਲ ਮਾਲਕਾਂ ਦੀ ਪੂਰੀ ਤਸਦੀਕ ਤੋਂ ਬਾਅਦ, ਵੱਖ-ਵੱਖ ਬ੍ਰਾਂਡਾਂ ਦੇ ਇਹ 50 ਮੋਬਾਈਲ ਫੋਨ ਉਹਨਾਂ ਨੂੰ ਵਾਪਸ ਸੌਂਪੇ ਗਏ। ਹੁਣ ਤੱਕ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਂਣਾ ਸਾਈਬਰ ਕ੍ਰਾਈਮ ਦੇ ਵੱਲੋਂ 200 ਮੋਬਾਈਲ ਫੋਨ ਰਿਕਵਰ ਕਰਕੇ ਉਹਨਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ, ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਕਾਰਵਾਈ ਜਾਰੀ ਰਹੇਗੀ।
CEIR ਪੋਰਟਲ ਭਾਰਤ ਸਰਕਾਰ ਦੇ ਟੈਲੀਕਮਿ ਯੂਨੀਕੇਸ਼ਨ ਵਿਭਾਗ (DoT) ਦੀ ਇਕ ਮਹੱਤਵਪੂਰਣ ਪਹਲ ਹੈ, ਜੋ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਬਲੌਕ ਕਰਨ, ਉਹਨਾਂ ਦੇ ਦੁਰੁਪਯੋਗ ਨੂੰ ਰੋਕਣ ਅਤੇ IMEI ਆਧਾਰਿਤ ਟ੍ਰੈਕਿੰਗ ਰਾਹੀਂ ਉਨ੍ਹਾਂ ਦੀ ਬਰਾਮਦਗੀ ਸੌਖੀ ਬਣਾਉਂਦਾ ਹੈ।
_*ਜਲੰਧਰ ਕਮਿਸ਼ਨਰੇਟ ਪੁਲਿਸ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਆਪਣੇ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਦੀ ਤੁਰੰਤ ਰਿਪੋਰਟ CEIR ਪੋਰਟਲ (https://cier.gov.in) ‘ਤੇ ਜਾਂ ਨਜ਼ਦੀਕੀ ਸਾਂਝ ਕੇਂਦਰ ਵਿਖੇ ਦਰਜ ਕਰਵਾਉਣ, ਤਾਂ ਜੋ ਉਨ੍ਹਾਂ ਦੀ ਸਮੇਂ ਸਿਰ ਮਦਦ ਤੇ ਬਰਾਮਦਗੀ ਸੰਭਵ ਹੋ ਸਕੇ ।
ਲਾਭਪਾਤਰੀਆਂ ਦੇ ਬਿਆਨ:-
ਸ੍ਰੀਮਤੀ ਸਵੇਤਾ ਖੰਨਾ ਨੇ ਕਿਹਾ ਕਿ ਉਨ੍ਹਾਂ ਦਾ ਸਮਾਰਟਫੋਨ ਗੁੰਮ ਹੋ ਗਿਆ ਸੀ ਅਤੇ ਉਨ੍ਹਾਂ ਨੇ ਸੀ.ਈ.ਆਈ.ਆਰ ਵਿਖੇ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਉਨ੍ਹਾਂ ਦੇ ਫੋਨ ਦੀ ਜਲਦੀ ਰਿਕਵਰੀ ਅਤੇ ਵਾਪਸੀ ਲਈ ਆਪਣੀ ਡੂੰਘੀ ਪ੍ਰਸ਼ੰਸਾ ਪ੍ਰਗਟ ਕੀਤੀ।
ਸ੍ਰੀ ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੋਬਾਈਲ ਫੋਨ ਰਾਮਾ ਮੰਡੀ, ਜਲੰਧਰ ਵਿਖੇ ਗੁੰਮ ਹੋ ਗਿਆ ਸੀ ਅਤੇ ਉਨ੍ਹਾਂ ਨੇ ਥਾਣਾ ਡਵੀਜਨ ਨੰਬਰ 4 ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਆਪਣਾ ਫੋਨ ਰਿਕਵਰ ਕਰਨ ਵਿੱਚ ਤੁਰੰਤ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸ਼੍ਰੀ ਗੌਤਮ ਵਿਰਦੀ ਨੇ ਦੱਸਿਆ ਕਿ ਉਨ੍ਹਾਂ ਦਾ ਫੋਨ ਜਲੰਧਰ ਵਿਖੇ ਗੁੰਮ ਹੋ ਗਿਆ ਸੀ, ਅਤੇ ਉਨ੍ਹਾਂ ਨੇ ਆਪਣੀ ਸ਼ਿਕਾਇਤ ਔਨਲਾਈਨ ਦਰਜ ਕਰਵਾਈ ਸੀ । ਉਨ੍ਹਾਂ ਨੇ ਆਪਣਾ ਫੋਨ ਰਿਕਵਰ ਕਰਨ ਅਤੇ ਵਾਪਸ ਕਰਨ ਵਿੱਚ ਪੰਜਾਬ ਪੁਲਿਸ ਦੇ ਮਿਹਨਤੀ ਯਤਨਾਂ ਲਈ ਦਿਲੋਂ ਧੰਨਵਾਦ ਕੀਤਾ।
















