ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸੇਵਾ ਮੁਕਤ ਹੋਏ 18 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਕੇ ਦਿੱਤੀ ਗਈ ਵਿਦਾਇਗੀ

ਜਲੰਧਰ, ਐਚ ਐਸ ਚਾਵਲਾ। ਅੱਜ ਪੁਲਿਸ ਲਾਈਨ ਜਲੰਧਰ ਵਿਖੇ ਕਮਿਸ਼ਨਰੇਟ ਪੁਲਿਸ ਵੱਲੋਂ 18 ਪੁਲਿਸ ਅਧਿਕਾਰੀਆਂ ਲਈ ਵਿਸ਼ੇਸ਼ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਅਧਿਕਾਰੀ ਪੁਲਿਸ ਵਿਭਾਗ ਵਿੱਚ ਸਮਰਪਿਤ ਸੇਵਾ ਦੇਣ ਤੋਂ ਬਾਅਦ ਸੇਵਾ ਮੁਕਤ ਹੋਏ ਹਨ।

ਇਸ ਸਮਾਗਮ ਦਾ ਆਯੋਜਨ ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਕੀਤਾ ਗਿਆ, ਇਸ ਮੌਕੇ ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਸ੍ਰੀ ਸੁਖਵਿੰਦਰ ਸਿੰਘ ਵੱਲੋਂ ਸੇਵਾ ਮੁਕਤ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਪੁਲਿਸ ਵਿਭਾਗ ਪ੍ਰਤੀ ਇਮਾਨਦਾਰ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਲਈ ਸ਼ੁਕਰਾਨਾ ਅਦਾ ਕੀਤਾ।

ਇਸ ਵਿਦਾਇਗੀ ਸਮਾਗਮ ਵਿੱਚ ਹਾਜਰ ਅਧਿਕਾਰੀਆਂ ਵੱਲੋਂ ਭਾਸ਼ਣ ਵੀ ਦਿੱਤੇ ਗਏ, ਜਿਨ੍ਹਾਂ ਵਿੱਚ ਸੇਵਾ ਮੁਕਤ ਅਧਿਕਾਰੀਆਂ ਦੀ ਲੰਬੀ ਸੇਵਾ, ਸਮਰਪਣ ਅਤੇ ਵਿਭਾਗ ਪ੍ਰਤੀ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ। ਇਹ ਅਧਿਕਾਰੀ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਥਾਣਿਆਂ, ਯੂਨਿਟਾਂ ਅਤੇ ਸ਼ਾਖਾਵਾਂ ਵਿੱਚ ਆਪਣੀਆਂ ਡਿਊਟੀਆਂ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਰਹੇ ਹਨ, ਜਿਸ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਉਨ੍ਹਾਂ ਦੀ ਦਿਲੋਂ ਧੰਨਵਾਦੀ ਹੈ। ਸਮਾਗਮ ਦੌਰਾਨ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ. ਪੁਲਿਸ ਵਿਭਾਗ ਵੱਲੋਂ ਉਨ੍ਹਾਂ ਦੇ ਸਹਿਯੋਗ ਅਤੇ ਸਮਰਪਣ ਲਈ ਵੀ ਧੰਨਵਾਦ ਪ੍ਰਗਟਾਇਆ ਗਿਆ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸੇਵਾ ਮੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਸਫਰ ਲਈ ਦਿਲੋਂ ਸ਼ੁਭਕਾਮਨਾਵਾਂ ਹਨ-ਕਾਮਨਾ ਹੈ ਕਿ ਸੇਵਾ ਮੁਕਤੀ ਉਨ੍ਹਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਸੰਤੁਸ਼ਟੀ ਦਾ ਸਮਾਂ ਸਾਬਤ ਹੋਵੇ।

Related Articles

Leave a Reply

Your email address will not be published. Required fields are marked *

Back to top button