ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ Special Cell ਦੀ ਟੀਮ 300 ਗ੍ਰਾਮ ਹੈਰੋਇਨ ਸਮੇਤ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੋਰ IPS ਜੀ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ DCP Investigation ਸ੍ਰੀ ਮਨਪ੍ਰੀਤ ਸਿੰਘ ਢਿੱਲੋ PPS, ADCP Investigation ਸ੍ਰੀ ਜੇਅੰਤ ਪੁਰੀ IPS ਤੇ ACP (D) ਸ੍ਰੀ ਅਮਰਬੀਰ ਸਿੰਘ PPS ਦੀ ਨਿਗਰਾਨੀ ਹੇਠ ਇੰਚਾਰਜ SI ਮਨਜਿੰਦਰ ਸਿੰਘ, ਸਪੈਸ਼ਲ ਸੈੱਲ ਕਮਿਸ਼ਨਰੇਟ ਦੀ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ 02 ਵਿਅਕਤੀਆਂ ਨੂੰ 300 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਦੇ ਕਾਬੂ ਕਰਕੇ ਸਫਲਤਾ ਹਾਸਲ ਕੀਤੀ ਹੈ।

Special Cell ਦੀ ਪੁਲਿਸ ਟੀਮ ਨੇ ਮਿਤੀ 26.04.2026 ਨੂੰ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਬ੍ਰਾਏ ਨਾਕਾਬੰਦੀ ਨੇੜੇ Y-ਪੁਆਂਇੰਟ ਸੀ.ਟੀ. ਇੰਸਟੀਟਿਊਟ ਨੇੜੇ ਪ੍ਰਤਾਪਪੁਰਾ ਜਲੰਧਰ ਮੌਜੂਦ ਸੀ ਤਾਂ ਸ਼ੱਕੀ 2 ਮੋਨੇ ਵਿਅਕਤੀ ਮੋਟਰਸਾਈਕਲ ਪਰ ਸਵਾਰ ਆਉਂਦੇ ਦਿਖਾਈ ਦਿੱਤੇ, ਜਿਹਨਾ ਨੂੰ ਤਲਾਸ਼ੀ ਲਈ ਰੋਕਿਆ ਗਿਆ ਤਲਾਸ਼ੀ ਦੋਰਾਨ ਮੋਟਰਸਾਈਕਲ ਨੰਬਰੀ PB09-AH-6441 ਮਾਰਕਾ ਹੀਰੋ ਸਪਲੈਂਡਰ ਰੰਗ ਕਾਲਾ ਦੇ ਸਾਈਡ ਟੂਲ ਬੌਕਸ ਵਿੱਚੋਂ 300 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਮੋਟਰਸਾਈਕਲ ਚਾਲਕ ਨੇ ਆਪਣਾ ਨਾਮ ਜਗਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਧਰਮ ਸਿੰਘ ਦੀਆਂ ਛੰਨਾ ਥਾਣਾ ਮਹਿਤਪੁਰ ਜਿਲਾ ਜਲੰਧਰ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਕੁਲਵਿੰਦਰ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਪਿੰਡ ਸੈਦੂਪੁਰ ਥਾਣਾ ਸਦਰ ਨਕੋਦਰ ਜਿਲਾ ਜਲੰਧਰ ਦੱਸਿਆ। ਜਿਸਤੇ ਮੁਕੱਦਮਾ ਨੰਬਰ 137 ਮਿਤੀ 26.04.2026 ਅ/ਦ 21C,29-61-85 NDPS ACT ਥਾਣਾ ਸਦਰ ਕਮਿਸ਼ਨਰੇਟ ਪੁਲਿਸ ਜਲੰਧਰ ਦਰਜ ਰਜਿਸਟਰ ਕੀਤਾ ਗਿਆ। ਦੌਰਾਨੇ ਪੁੱਛਗਿੱਛ ਜਗਦੇਵ ਸਿੰਘ ਅਤੇ ਕੁਲਵਿੰਦਰ ਸਿੰਘ ਉਕਤਾਨ ਨੇ ਦੱਸਿਆ ਕਿ ਉਹ ਦੋਨੋ ਇਕੱਠੇ ਰਲ ਮਿਲਕੇ ਵੱਖ-ਵੱਖ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦੇ ਹਨ। ਅਰੋਪੀ ਜਗਦੇਵ ਸਿੰਘ ਅਤੇ ਕੁਲਵਿੰਦਰ ਸਿੰਘ ਉਕਤਾਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ, ਜਿਨਾਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Oplus_16908288

Related Articles

Leave a Reply

Your email address will not be published. Required fields are marked *

Back to top button