ਦੇਸ਼ਦੁਨੀਆਂਪੰਜਾਬ

ਜਲੰਧਰ BSF ਹੈਡਕੁਆਰਟਰ ਦੇ ਬਾਹਰ ਧਮਾਕੇ ਤੋਂ ਬਾਅਦ ਚੰਡੀਗੜ੍ਹ ‘ਚ ਹਾਈ ਅਲਰਟ : PUNJAB POLICE ਹੈਡਕੁਆਰਟਰ ਦੀ ਸੁਰੱਖਿਆ ਕੀਤੀ ਸਖ਼ਤ

PRIME INDIAN NEWS✍️H S CHAWLA

ਜਲੰਧਰ ਵਿੱਚ BSF ਹੈਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਚੰਡੀਗੜ੍ਹ ਵਿੱਚ Punjab Police ਹੈਡਕੁਆਰਟਰ ਦੀ ਸੁਰੱਖਿਆ ਕਾਫੀ ਸਖ਼ਤ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹੈਡਕੁਆਰਟਰ ਦੇ ਮੁੱਖ ਗੇਟ ਨੂੰ ਬੁਲੇਟਪਰੂਫ ਕਰ ਦਿੱਤਾ ਗਿਆ ਹੈ ਅਤੇ ਬਾਹਰ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਹੈਡਕੁਆਰਟਰ ਵਿੱਚ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਲਾਕੇ ਵਿੱਚ CCTV ਮਾਨੀਟਰਿੰਗ ਅਤੇ ਚੈਕਿੰਗ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਦੀਆਂ PCR ਟੀਮਾਂ ਵੀ ਆਲੇ-ਦੁਆਲੇ ਲਗਾਤਾਰ ਗਸ਼ਤ ਕਰ ਰਹੀਆਂ ਹਨ।

ਇਹ ਇਲਾਕਾ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਕਿਉਂਕਿ ਇੱਥੇ ਨੇੜੇ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਦਫ਼ਤਰ ਵੀ ਸਥਿਤ ਹੈ। ਸੁਰੱਖਿਆ ਏਜੰਸੀਆਂ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਚੌਕਸ ਹਨ।

ਗੌਰਤਲਬ ਹੈ ਕਿ ਮੰਗਲਵਾਰ ਰਾਤ ਜਲੰਧਰ ਵਿੱਚ BSF ਹੈਡਕੁਆਰਟਰ ਦੇ ਬਾਹਰ ਇੱਕ ਧਮਾਕਾ ਹੋਇਆ ਸੀ, ਜਿਸ ਵਿੱਚ IED ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸੇ ਦੌਰਾਨ ਅੰਮ੍ਰਿਤਸਰ ਵਿੱਚ ਇੱਕ ਫੌਜੀ ਕੈਂਪ ‘ਤੇ ਵੀ ਗ੍ਰਨੇਡ ਹਮਲੇ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਕੰਧ ਨਾਲ ਟਕਰਾ ਕੇ ਫਟ ਗਿਆ।

DGP ਪੰਜਾਬ ਗੌਰਵ ਯਾਦਵ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਅਤੇ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਜਿਸਦੀ ਸ਼ੁਰੂਆਤੀ ਜਾਂਚ ਵਿੱਚ ਟਾਈਮਰ ਜਾਂ ਰਿਮੋਟ ਕੰਟਰੋਲ ਡਿਵਾਈਸ ਦੀ ਵਰਤੋਂ ਦੇ ਸੰਕੇਤ ਮਿਲੇ ਹਨ, ਜਿਸਨੂੰ ਲੈ ਕੇ ਸੁਰੱਖਿਆ ਏਜੰਸੀਆਂ ਹਰ ਪੱਖ ਤੋਂ ਜਾਂਚ ਕਰ ਰਹੀਆਂ ਹਨ ਅਤੇ ਪੂਰੀ ਤਰ੍ਹਾਂ ਅਲਰਟ ਮੋਡ ਵਿੱਚ ਹਨ।

Related Articles

Leave a Reply

Your email address will not be published. Required fields are marked *

Back to top button