ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਵੱਲੋਂ ਜਨਤਕ ਸੁਰੱਖਿਆ ਮਜ਼ਬੂਤ ਦੀ ਮਜ਼ਬੂਤੀ ਲਈ ਰਾਤਰੀ ਚੈਕਿੰਗ ਮੁਹਿੰਮ ਤੇਜ਼

ਜਲੰਧਰ, ਐਚ ਐਸ ਚਾਵਲਾ। ਜਲੰਧਰ ਦਿਹਾਤੀ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਰਾਤ ਸਮੇਂ ਚੈਕਿੰਗ ਅਤੇ ਗਸ਼ਤ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ।

ਸ. ਹਰਵਿੰਦਰ ਸਿੰਘ ਵਿਰਕ, ਪੀਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਖੁਦ ਰਾਤਰੀ ਚੈਕਿੰਗ ਦੌਰਾਨ ਵੱਖ-ਵੱਖ ਨਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸਐਸਪੀ ਜਲੰਧਰ ਦਿਹਾਤੀ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਚੌਕਸੀ ਬਰਕਰਾਰ ਰੱਖਣ, ਗਸ਼ਤ ਹੋਰ ਵਧਾਉਣ ਅਤੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪ੍ਰਭਾਵਸ਼ਾਲੀ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਨਾਕਾਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ, ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ, ਸੁੰਨੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਸਥਾਨਾਂ ‘ਤੇ ਲਗਾਤਾਰ ਗਸ਼ਤ ਅਤੇ ਨਿਗਰਾਨੀ ਰਾਹੀਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਰਾਤ ਸਮੇਂ ਹੋਣ ਵਾਲੀਆਂ ਗਤੀਵਿਧੀਆਂ ਅਤੇ ਸ਼ੱਕੀ ਹਲਚਲ ‘ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਅਸਮਾਜਿਕ ਜਾਂ ਅਪਰਾਧਿਕ ਘਟਨਾ ਨੂੰ ਰੋਕਿਆ ਜਾ ਸਕੇ। ਸਾਰੇ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਪੂਰੀ ਚੌਕਸੀ ਬਰਕਰਾਰ ਰੱਖਣ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ਜਾਂ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਜ਼ਿਲ੍ਹਾ ਪੁਲਿਸ ਦੀਆਂ ਐਮਰਜੈਂਸੀ ਰਿਸਪਾਂਸ ਵਾਹਨ (ERV) ਟੀਮਾਂ ਵੀ 24 ਘੰਟੇ ਸਰਗਰਮ ਰਹਿ ਕੇ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਪੁਲਿਸ ਸਹਾਇਤਾ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਲਈ ਐਮਰਜੈਂਸੀ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕੀਤਾ ਜਾਵੇ।

ਪੁਲਿਸ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਅਧਿਕਾਰੀਆਂ ਨੇ ਦੁਹਰਾਇਆ ਕਿ ਵਿਭਾਗ ਜ਼ਿਲ੍ਹੇ ਵਿੱਚ ਸੁਰੱਖਿਅਤ, ਸ਼ਾਂਤਮਈ ਅਤੇ ਅਮਨ-ਕਾਨੂੰਨ ਵਾਲਾ ਮਾਹੌਲ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button