ਦੇਸ਼ਦੁਨੀਆਂਪੰਜਾਬ

ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਣ ਉਪਰੰਤ ਜਲੰਧਰ ਦਿਹਾਤੀ SSP ਵੱਲੋਂ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ

ਜਲੰਧਰ, ਐਚ ਐਸ ਚਾਵਲਾ। ਸੋਸ਼ਲ ਮੀਡੀਆ ‘ਤੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਣ ਉਪਰੰਤ, ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਵੱਲੋਂ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਸੰਬੰਧਿਤ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਪੁਲਿਸ ਲਾਈਨਜ਼ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਇਹ ਜਾਂਚ ਲਖਵਿੰਦਰ ਸਿੰਘ, ਪੀ.ਪੀ.ਐੱਸ., ਉਪ ਪੁਲਿਸ ਕਪਤਾਨ (ਡਿਟੈਕਟਿਵ), ਜਲੰਧਰ ਦਿਹਾਤੀ ਨੂੰ ਸੌਂਪੀ ਗਈ ਹੈ।ਵਾਇਰਲ ਵੀਡੀਓ ਨਾਲ ਸੰਬੰਧਿਤ ਸਾਰੇ ਤੱਥਾਂ ਅਤੇ ਹਾਲਾਤਾਂ ਦੀ ਜਾਂਚ ਦੌਰਾਨ ਬਾਰੀਕੀ ਨਾਲ ਪੜਤਾਲ ਕੀਤੀ ਜਾਵੇਗੀ। ਜਾਂਚ ਦੀ ਰਿਪੋਰਟ ਦੇ ਆਧਾਰ ‘ਤੇ ਅਗਲੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button