ਦੇਸ਼ਦੁਨੀਆਂਪੰਜਾਬ

ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਫਾਇਰਿੰਗ ਅਤੇ ਧਮਕੀ ਦਾ ਮਾਮਲਾ ਕੁਝ ਹੀ ਸਮੇਂ ਵਿੱਚ ਟਰੇਸ, ਇੱਕ ਮੁਲਜ਼ਮ ਗ੍ਰਿਫ਼ਤਾਰ, ਦੂਜੇ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰ ਪੁਲਿਸ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ IPS ਜੀ ਦੇ ਦਿਸ਼ਾ ਨਿਰਦੇਸ਼ਾ ਹੇਠ DCP/Inv.. ਸ੍ਰੀ ਮਨਪ੍ਰੀਤ ਸਿੰਘ ਢਿਲੋਂ PPS, ADCP/Inv ਸ੍ਰੀ ਜੇਅੰਤ ਪੁਰੀ IPS, ADCP/1 ਸ੍ਰੀਮਤੀ ਆਕਰਸ਼ੀ ਜੈਨ IPS, ACP/D ਸ੍ਰੀ ਅਮਰਬੀਰ ਸਿੰਘ PPS ਅਤੇ ACP/Central ਸ੍ਰੀ ਰਾਜੇਸ ਠਾਕੁਰ PPS ਦੀ ਨਿਗਰਾਨੀ ਹੇਠ ਇੰਚਾਰਜ CIA STAFF, INSP ਸੁਰਿੰਦਰ ਕੁਮਾਰ ਅਤੇ ਥਾਣਾ ਰਾਮਾ ਮੰਡੀ ਦੇ SHO, INSP. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਰੇਡ ਟੀਮਾਂ ਦਾ ਗਠਨ ਕੀਤਾ ਗਿਆ।

ਮਿਤੀ 12.06.2026 ਨੂੰ ਦਰਜ ਮੁਕੱਦਮਾ ਨੰਬਰ 130 ਅ:ਧ 109/308/324 ਬੀ.ਐਨ.ਐਸ ਅਤੇ 25 ਆਰਮਜ਼ ਐਕਟ ਥਾਣਾ ਰਾਮਾ ਮੰਡੀ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੁਪਹਿਰ ਕਰੀਬ 03:00 ਵਜੇ ਦੇ ਕ੍ਰੀਬ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਮਾਮਲੇ ਨੂੰ ਥੋੜ੍ਹੇ ਸਮੇਂ ਵਿੱਚ ਹੀ ਟਰੇਸ ਕਰ ਲਿਆ ਗਿਆ।

ਜਾਂਚ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਪਹਿਚਾਣ ਵੀ ਕਰ ਲਈ ਗਈ ਹੈ। ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਦੇ ਪਿੱਛੇ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਇਸ ਐਂਗਲ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਨੈੱਟਵਰਕ ਨਾਲ ਜੁੜੇ ਹਰ ਵਿਅਕਤੀ ਦੀ ਪਹਿਚਾਣ ਕਰਕੇ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕਮਿਸ਼ਨਰੇਟ ਪੁਲਿਸ ਜਲੰਧਰ ਅਮਨ-ਕਾਨੂੰਨ ਭੰਗ ਕਰਨ ਵਾਲੇ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਵਾਲੇ ਅਪਰਾਧਿਕ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕਰਨ ਲਈ ਵਚਨਬੱਧ ਹੈ। ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਬਾਰੇ ਸਮੇਂ-ਸਮੇਂ ’ਤੇ ਮੀਡੀਆ ਨੂੰ ਜਾਣੂ ਕਰਵਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button