ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਦੋ ਮਾਮਲਿਆਂ ਵਿੱਚ ਭਗੌੜਾ (ਪੀ.ਓ.) ਦੋਸ਼ੀ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਨੀਤ ਆਹਲਾਵਤ, ਆਈ.ਪੀ.ਐਸ., ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਅਤੇ ਭਾਰਤ ਮਸੀਹ ਲੱਧੜ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ ਡਿਵੀਜ਼ਨ ਫਿਲੌਰ ਦੀ ਨਿਗਰਾਨੀ ਹੇਠ ਥਾਣਾ ਫਿਲੌਰ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਮਸੀਹ ਲੱਧੜ, ਪੀ.ਪੀ.ਐਸ., ਉਪ ਪੁਲਿਸ ਕਪਤਾਨ, ਸਬ ਡਿਵੀਜ਼ਨ ਫਿਲੌਰ ਨੇ ਦੱਸਿਆ ਕਿ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫ਼ਸਰ ਥਾਣਾ ਫਿਲੌਰ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਕੀਤੀ ਗਈ ਵਿਸ਼ੇਸ਼ ਕਾਰਵਾਈ ਦੌਰਾਨ ਹੈਪੀ ਪੁੱਤਰ ਸ਼ਾਦੀ ਰਾਮ ਵਾਸੀ ਮੁਹੱਲਾ ਚੌਧਰੀਆਂ, ਫਿਲੌਰ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਫਿਲੌਰ ਵਿਖੇ ਐੱਫ.ਆਈ.ਆਰ. ਨੰਬਰ 165 ਮਿਤੀ 18.06.2026 ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਦਰਜ ਕੀਤੀ ਗਈ ਹੈ।

ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਦੇ ਦੋ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਦੋਵਾਂ ਮਾਮਲਿਆਂ ਵਿੱਚ ਅਦਾਲਤ ਵੱਲੋਂ ਉਸ ਨੂੰ ਭਗੌੜਾ (ਪੀ.ਓ.) ਕਰਾਰ ਦਿੱਤਾ ਗਿਆ ਸੀ। ਦੋਸ਼ੀ ਨੂੰ ਨਸ਼ੀਲੀਆਂ ਗੋਲੀਆਂ ਦੀ ਗੈਰ-ਕਾਨੂੰਨੀ ਤਸਕਰੀ ਕਰਦੇ ਹੋਏ ਕਾਬੂ ਕੀਤਾ ਗਿਆ।

ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਲੁਧਿਆਣਾ ਰੇਲਵੇ ਸਟੇਸ਼ਨ ਇਲਾਕੇ ਤੋਂ ਸਸਤੀਆਂ ਦਰਾਂ ’ਤੇ ਨਸ਼ੀਲੀਆਂ ਗੋਲੀਆਂ ਖਰੀਦ ਕੇ ਫਿਲੌਰ ਸ਼ਹਿਰ ਦੇ ਵੱਖ-ਵੱਖ ਸਥਾਨਾਂ, ਜਿਨ੍ਹਾਂ ਵਿੱਚ ਲੇਬਰ ਮੰਡੀ ਇਲਾਕਾ ਅਤੇ ਸਿਵਲ ਹਸਪਤਾਲ ਦੇ ਬਾਹਰਲਾ ਇਲਾਕਾ ਸ਼ਾਮਲ ਹੈ, ਵਿੱਚ ਸਪਲਾਈ ਕਰਦਾ ਸੀ। ਨਸ਼ਾ ਤਸਕਰੀ ਤੋਂ ਪ੍ਰਾਪਤ ਰਕਮ ਨੂੰ ਉਹ ਆਪਣੇ ਨਸ਼ੇ ਦੀ ਪੂਰਤੀ ਲਈ ਵਰਤਦਾ ਸੀ।

ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਸਬੰਧਤ ਅਗਲੇ ਅਤੇ ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button