ਦੇਸ਼ਦੁਨੀਆਂਪੰਜਾਬ

ਜਲੰਧਰ ਦਿਹਾਤੀ ਪੁਲਿਸ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵਨੀਤ ਅਹਲਾਵਤ, ਆਈ.ਪੀ.ਐਸ., ਪੁਲਿਸ ਕਪਤਾਨ (ਤਫਤੀਸ਼) ਅਤੇ ਲਖਵਿੰਦਰ ਸਿੰਘ, ਪੀ.ਪੀ.ਐਸ., ਉਪ ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਜਲੰਧਰ ਦਿਹਾਤੀ ਦੀ ਟੀਮ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 19.06.2026 ਨੂੰ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ ਜਲੰਧਰ ਦਿਹਾਤੀ ਵੱਲੋਂ ਐਸ.ਆਈ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਦੀ ਇੱਕ ਟੀਮ ਨੂੰ ਗਸ਼ਤ ਅਤੇ ਚੈਕਿੰਗ ਲਈ ਇਲਾਕਾ ਥਾਣਾ ਕਰਤਾਰਪੁਰ ਵੱਲ ਭੇਜਿਆ ਗਿਆ ਸੀ।

ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੀ.ਆਈ.ਏ. ਸਟਾਫ ਜੰਡੂ ਸਿੰਘਾ ਤੋਂ ਦਿਆਲਪੁਰ ਹੁੰਦੀ ਹੋਈ ਵਾਪਸ ਕਰਤਾਰਪੁਰ ਵੱਲ ਜਾ ਰਹੀ ਸੀ ਤਾਂ ਪਵਨ ਵੈਸ਼ਨੋ ਢਾਬਾ, ਦਿਆਲਪੁਰ ਨਜ਼ਦੀਕ ਇੱਕ ਵਿਅਕਤੀ ਮੋਟਰਸਾਈਕਲ ਪਲੈਟੀਨਾ ਨੰਬਰੀ PB09-AP-4637 (ਕਾਲਾ ਰੰਗ) ‘ਤੇ ਖੜ੍ਹਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਮੌਕੇ ਤੋਂ ਖਿਸਕਣ ਲੱਗਾ। ਸ਼ੱਕ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ-ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਨਾਰਪੇਲ ਸਿੰਘ ਉਰਫ਼ ਭਿੱਲਾ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੂਟਾਂ, ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਦੱਸਿਆ।

ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਮੁਕੱਦਮਾ ਨੰਬਰ 124 ਮਿਤੀ 19.06.2026 ਅਧੀਨ ਧਾਰਾ 21(B), 61, 85 ਐਨ.ਡੀ.ਪੀ.ਐਸ. ਐਕਟ ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਕਾਬੂਸ਼ੁਦਾ ਨਾਰਪੇਲ ਸਿੰਘ ਉਰਫ਼ ਭਿੱਲਾ ਨੇ ਦੱਸਿਆ ਕਿ ਜਲਦੀ ਪੈਸਾ ਕਮਾਉਣ ਦੇ ਲਾਲਚ ਵਿੱਚ ਉਸ ਨੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕੀਤਾ ਸੀ। ਸਾਲ 2024 ਵਿੱਚ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਵਿਖੇ ਇੱਕ ਮੁਕੱਦਮਾ ਦਰਜ ਹੋਇਆ ਸੀ, ਜਿਸ ਵਿੱਚ ਉਹ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਹੈ। ਜ਼ਮਾਨਤ ‘ਤੇ ਆਉਣ ਤੋਂ ਬਾਅਦ ਉਸ ਨੇ ਦੁਬਾਰਾ ਹੈਰੋਇਨ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ। ਉਹ ਅੰਮ੍ਰਿਤਸਰ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਕਰਤਾਰਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ।

ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਉਸ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ, ਹੈਰੋਇਨ ਦੇ ਸਪਲਾਇਰਾਂ ਅਤੇ ਖਰੀਦਦਾਰਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਚੱਲ-ਅਚੱਲ ਜਾਇਦਾਦ ਨੂੰ ਕਾਨੂੰਨ ਅਨੁਸਾਰ ਜ਼ਬਤ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button