
ਜਲੰਧਰ, ਐਚ ਐਸ ਚਾਵਲਾ। ਸ਼੍ਰੋਮਣੀ ਅਕਾਲੀ ਬਾਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ (ਭੱਟੀ ਫਰਾਂਸ) ਜੋ ਇਨੀ ਦਿਨੀ ਉਚੇਚੇ ਤੌਰ ਤੇ ਪੰਜਾਬ ਆਏ ਹੋਏ ਹਨ, ਦੇ ਨਾਲ ਪਿੰਡ ਤਲਵੰਡੀ ਚੌਧਰੀਆਂ ਦੇ ਸਰਪੰਚ ਬਲਵਿੰਦਰ ਸਿੰਘ, ਪਿੰਡ ਡੌਲ੍ਹੇ ਦੇ ਸਰਪੰਚ ਮਨਜੀਤ ਸਿੰਘ ਗੋਲਡੀ, ਪਿੰਡ ਤਲਵੰਡੀ ਚੌਧਰੀਆਂ ਦੇ ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਬਿੱਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੇ ਉਜਵਲ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
















