
ਜਲੰਧਰ, ਐਚ ਐਸ ਚਾਵਲਾ। ਭਾਜਪਾ ਹਾਈਕਮਾਨ ਵਲੋਂ ਸਾਬਕਾ ਵਿਧਾਇਕ ਸ. ਜਗਬੀਰ ਸਿੰਘ ਬਰਾੜ ਨੂੰ ਜਲੰਧਰ ਦਿਹਾਤੀ ਦੱਖਣੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਜਲੰਧਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜਿਸਦੇ ਚਲਦਿਆਂ ਸ. ਬਰਾੜ ਦੇ ਘਰ ਰੌਣਕਾਂ ਲਗੀਆਂ ਹੋਈਆਂ ਹਨ। ਜਲੰਧਰ ਦੇ ਭਾਜਪਾ ਆਗੂਆਂ ਅਤੇ ਵਰਕਰ ਉਨ੍ਹਾਂ ਦੇ ਘਰ ਵਧਾਈਆਂ ਦੇਣ ਲਈ ਲਗਾਤਾਰ ਪਹੁੰਚ ਰਹੇ ਹਨ।


ਜਲੰਧਰ ਦਿਹਾਤੀ ਵਿੱਚ ਪੈਂਦੇ ਸ਼ਾਹਕੋਟ, ਨਕੋਦਰ ਅਤੇ ਜਲੰਧਰ ਕੈਂਟ ਇਲਾਕਿਆਂ ਦੇ ਭਾਜਪਾ ਆਗੂਆਂ ਨੇ ਆਪਣੇ ਵਰਕਰਾਂ ਸਮੇਤ ਸ. ਬਰਾੜ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦਿੰਦੇ ਹੋਏ ਫੁੱਲਾਂ ਦੇ ਹਾਰਾਂ ਨਾਲ ਲੱਦ ਦਿੱਤਾ ਅਤੇ ਵਧਾਈਆਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਵਧਾਈਆਂ ਦੇਣ ਵਾਲਿਆਂ ਦੇ ਚਿਹਰਿਆਂ ਤੇ ਇਨੀ ਖੁਸ਼ੀ ਸੀ ਕਿ ਉਨ੍ਹਾਂ ਨੇ ਜਗਬੀਰ ਬਰਾੜ ਜਿੰਦਾਬਾਦ ਅਤੇ ਭਾਰਤੀ ਜਨਤਾ ਪਾਰਟੀ ਜਿੰਦਾਬਾਦ ਦੇ ਨਾਅਰਿਆਂ ਨਾਲ ਸਾਰਾ ਇਲਾਕਾ ਗੂੰਜ ਉਠਿਆ।


ਇਸ ਮੌਕੇ ਸ. ਜਗਬੀਰ ਸਿੰਘ ਬਰਾੜ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ, (ਗ੍ਰਹਿ ਮੰਤਰੀ) ਸ਼੍ਰੀ ਅਮਿਤ ਸ਼ਾਹ ਜੀ, ਸ਼੍ਰੀ ਨਿਤਿਨ ਨਬਿਨ ਜੀ, (ਭਾਜਪਾ ਦੇ ਕੌਮੀ ਪ੍ਰਧਾਨ) ਸਰਦਾਰ ਕੇਵਲ ਸਿੰਘ ਢਿੱਲੋਂ ਜੀ (ਪ੍ਰਧਾਨ, ਭਾਜਪਾ ਪੰਜਾਬ), ਸ਼੍ਰੀ ਮੰਥਰੀ ਸ੍ਰੀਨਿਵਾਸੁਲੂ ਜੀ (ਸੰਗਠਨ ਮੰਤਰੀ, ਪੰਜਾਬ) ਅਤੇ ਪੰਜਾਬ ਭਾਜਪਾ ਦੇ ਸਮੂਹ ਸੀਨੀਅਰ ਆਗੂਆਂ, ਜਲੰਧਰ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜਲੰਧਰ ਜ਼ਿਲ੍ਹਾ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਾਕਤ ਲਗਾਉਂਦੇ ਹੋਏ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਜਲੰਧਰ ਦੇ ਸੀਨੀਅਰ ਭਾਜਪਾ ਆਗੂਆਂ ਸਮੇਤ ਮੰਡਲ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।
















