
ਜਲੰਧਰ, ਐਚ ਐਸ ਚਾਵਲਾ। ਸਾਬਕਾ ਸੈਨਿਕਾਂ ਦੀ ਭਲਾਈ, ਏਕਤਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਕਾਰਜਸ਼ੀਲ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ (ਪੰਜਾਬ) ਵੱਲੋਂ ਜਲੰਧਰ ਵਿਖੇ ਜ਼ਿਲ੍ਹਾ ਦਫ਼ਤਰ ਦਾ ਸ਼ੁਭ ਉਦਘਾਟਨ ਪੰਜਾਬ ਪ੍ਰਧਾਨ ਸ. ਗੁਰਦੀਪ ਸਿੰਘ ਸੈਨਾ ਮੈਡਲ ਦੀ ਸਰਪ੍ਰਸਤੀ ਹੇਠ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੀਆਂ ਸਮੱਸਿਆਵਾਂ, ਪ੍ਰੇਸ਼ਾਨੀਆਂ ਅਤੇ ਲੋੜ ਦੇ ਸਮੇਂ ਹਰ ਸੰਭਵ ਸਹਿਯੋਗ ਪ੍ਰਦਾਨ ਕਰਨਾ ਹੈ। ਜੇਕਰ ਕਿਸੇ ਵੀ ਸਾਬਕਾ ਸੈਨਿਕ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਕਮੇਟੀ ਹਮੇਸ਼ਾ ਉਸ ਦੇ ਸੁੱਖ-ਦੁੱਖ ਵਿੱਚ ਨਾਲ ਖੜ੍ਹੀ ਰਹੇਗੀ।
ਇਸ ਸਮਾਗਮ ਵਿੱਚ ਪੰਜਾਬ ਚੇਅਰਮੈਨ ਸ. ਪਿਆਰਾ ਸਿੰਘ, ਪੰਜਾਬ ਪ੍ਰਧਾਨ ਸ. ਗੁਰਦੀਪ ਸਿੰਘ ਸੈਨਾ ਮੈਡਲ , ਪੰਜਾਬ ਸਰਪ੍ਰਸਤ ਸ. ਬਲਦੇਵ ਸਿੰਘ, ਜ਼ਿਲ੍ਹਾ ਕਪੂਰਥਲਾ ਚੇਅਰਮੈਨ ਸ. ਜੱਸਾ ਸਿੰਘ, ਜ਼ਿਲ੍ਹਾ ਕਪੂਰਥਲਾ ਪ੍ਰਧਾਨ ਸ. ਗੁਰਪ੍ਰੀਤ ਸਿੰਘ , ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਸ. ਦਿਲਬਾਗ ਸਿੰਘ ਅਤੇ ਜ਼ਿਲ੍ਹਾ ਕਪੂਰਥਲਾ ਜਨਰਲ ਸਕੱਤਰ ਸ. ਧਰਮਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹਾ ਟੀਮ ਦਾ ਵੀ ਐਲਾਨ ਕੀਤਾ ਗਿਆ, ਜਿਨ੍ਹਾਂ ਵਿੱਚ ਜ਼ਿਲ੍ਹਾ ਸਰਪ੍ਰਸਤ ਸ. ਮਨਜੀਤ ਸਿੰਘ, ਜ਼ਿਲ੍ਹਾ ਚੇਅਰਮੈਨ ਸ. ਜਸਵੰਤ ਸਿੰਘ, ਜ਼ਿਲ੍ਹਾ ਪ੍ਰਧਾਨ ਸ. ਹਰਪ੍ਰੀਤ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਰਾਜ ਕੁਮਾਰ, ਜ਼ਿਲ੍ਹਾ ਸੀਨੀਅਰ ਅਡਵਾਈਜ਼ਰ ਸ. ਕੁਲਦੀਪ ਸਿੰਘ ਭੁੱਲਰ, ਜ਼ਿਲ੍ਹਾ ਜਨਰਲ ਸਕੱਤਰ ਸ. ਸਤਬੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ-1 ਸ. ਸੁਰਿੰਦਰ ਸਿੰਘ, ਜ਼ਿਲ੍ਹਾ ਮੁੱਖ ਬੁਲਾਰਾ ਸ. ਕੁਲਦੀਪ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਸ. ਰਜਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਲਾਹਕਾਰ ਸ. ਗੁਰਪ੍ਰੀਤ ਸਿੰਘ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਸਮਾਗਮ ਦੇ ਅੰਤ ਵਿੱਚ ਕਮੇਟੀ ਦੇ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਜਲੰਧਰ ਦਫ਼ਤਰ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨੂੰ ਇੱਕ ਮਜ਼ਬੂਤ ਮੰਚ ਮਿਲੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕੀਤਾ ਜਾਵੇਗਾ।
















