ਦੇਸ਼ਦੁਨੀਆਂਪੰਜਾਬ

ਜਲੰਧਰ ਦੇ ਸੀਨੀਅਰ ਅਕਾਲੀ ਆਗੂ ਕਰਤਾਰ ਸਿੰਘ ਗਿੱਲ ਦਾ ਫਰਾਂਸ ਪਹੁੰਚਣ ਤੇ ਹੋਇਆ ਭਰਵਾਂ ਸੁਆਗਤ

ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਇਕਬਾਲ ਸਿੰਘ ਭੱਟੀ ਦੀ ਹਾਜ਼ਰੀ ਵਿੱਚ ਗਿੱਲ ਪਰਿਵਾਰ ਨੂੰ ਕੀਤਾ ਸਨਮਾਨਿਤ

2027 ‘ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ‘ਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ – ਕਰਤਾਰ ਸਿੰਘ ਗਿੱਲ

ਪੈਰਿਸ, (PRIME INDIAN NEWS) :- ਜਲੰਧਰ (ਮਕਸੂਦਾਂ ) ਦੇ ਉੱਘੇ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਅਕਾਲੀ ਆਗੂ ਸ. ਕਰਤਾਰ ਸਿੰਘ ਗਿੱਲ ਦਾ ਪਰਿਵਾਰ ਸਮੇਤ ਫਰਾਂਸ ਪਹੁੰਚਣ ਤੇ, ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਦੀ ਹਾਜ਼ਰੀ ਵਿੱਚ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਭਰਵਾਂ ਸੁਆਗਤ ਕੀਤਾ ਗਿਆ।

ਗੁਰੂ ਘਰ ਦੇ ਵਜ਼ੀਰ ਗਿਆਨੀ ਸੁਰਜੀਤ ਸਿੰਘ ਨੇ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ, ਗੁਰੂ ਘਰ ਦੀ ਬਖਸ਼ਿਸ਼, ਸਿਰੋਪਾਏ ਦੇ ਕੇ ਸ. ਕਰਤਾਰ ਸਿੰਘ ਗਿਲ, ਉਨ੍ਹਾਂ ਦੀ ਧਰਮ ਪਤਨੀ ਰੁਪਿੰਦਰ ਕੌਰ ਗਿੱਲ ਅਤੇ ਜਵਾਈ ਅਮ੍ਰਿਤਪਾਲ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਾਈ ਜੈਤਾ ਜੀ ਸੰਸਥਾ ਦੇ ਸੇਵਾਦਾਰ ਗੁਰਸੇਵਕ ਸਿੰਘ ਅਤੇ ਕਰਨੈਲ ਸਿੰਘ ਨੂੰ ਵੀ ਉਨ੍ਹਾਂ ਦੀਆਂ ਗੁਰੂ ਘਰ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸਨਮਾਨਿਤ ਕੀਤਾ ਗਿਆ।

ਗੁਰੂ ਘਰ ਵਲੋਂ ਮਿਲੇ ਸਨਮਾਨ ਦਾ ਗਿੱਲ ਸਾਹਿਬ ਨੇ ਬਹੁਤ ਹੀ ਨਿਮਰਤਾ ਸਹਿਤ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕਰਦਿਆਂ ਕਿਹਾ ਕਿ ਆਪਜੀ ਵਲੋਂ ਦਿੱਤੇ ਗਏ ਸਨਮਾਨ ਨੂੰ ਮੈਂ ਕਦੇ ਵੀ ਨਹੀਂ ਭੁਲਾਂਗਾ ਅਤੇ ਇਸ ਲਈ ਮੈਂ ਸਦਾ ਆਪ ਸਭਨਾਂ ਦਾ ਰਿਣੀ ਰਹਾਂਗਾ।

ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਵਕਤ ਪੰਜਾਬ ਦਾ ਮਾਹੌਲ, ਬਾਦਲ ਦੀ ਯੋਗ ਅਗਵਾਈ ਹੇਠ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਵਾਲਾ ਬਣ ਰਿਹਾ ਹੈ,  ਜਿਸਦੀ ਉਮੀਦ ਐਨ ਆਰ ਆਈਜ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਵਿਕਾਸ ਅਕਾਲੀ ਦਲ ਦੀ ਸਰਕਾਰ ਕਰ ਸਕਦੀ ਹੈ, ਉਹ ਹੋਰ ਕੋਈ ਵੀ ਪਾਰਟੀ ਨਹੀਂ ਕਰ ਸਕਦੀ, ਜਿਸਨੂੰ ਪ੍ਰਤੱਖ ਰੂਪ ਵਿੱਚ ਪੰਜਾਬ ਦੇ ਲੋਕ ਦੇਖ ਅਤੇ ਸਮਝ ਵੀ ਚੁੱਕੇ ਹਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ, ਗੁਰਵਿੰਦਰ ਸਿੰਘ ਗਿੰਦਾ, ਸੁਰਜੀਤ ਸਿੰਘ ਮਾਣਾ, ਸੁਖਜਿੰਦਰ ਸਿੰਘ ਅਤੇ ਗੁਰਨਾਮ ਸਿੰਘ ਨੰਗਲ ਲੁਬਾਣਾ ਅਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ, ਰਵੀ ਸੱਲਾਂ,  ਬੱਬੂ ਹਰਿਆਣਾ, ਮਨਜੀਤ ਸਿੰਘ ਬਾਜਵਾ ਗੁਰਦਾਸਪੁਰ, ਗੁਰਸੇਵਕ ਸਿੰਘ, ਐਮ. ਪੀ ਸਿੰਘ ਬੇਗੋਵਾਲ ਆਦਿ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button