ਦੇਸ਼ਦੁਨੀਆਂਪੰਜਾਬ

ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਉਪਰੰਤ ਪੈਦਾ ਹੋਏ ਸਿਆਸੀ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਭੱਟੀ ਨੇ ਡੋਗਰਾਂਵਾਲ ਨਾਲ ਇਟਲੀ ਵਿਖੇ ਕੀਤੀ ਮੁਲਾਕਾਤ

PRIME INDIAN NEWS✍️H S CHAWLA

ਪੈਰਿਸ, (PIN):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਵਿਖ਼ੇ ਹੋਏ ਕਾਤਲਾਨਾ ਹਮਲੇ ਉਪਰੰਤ ਪੈਦਾ ਹੋਏ ਸਿਆਸੀ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਸਬੰਧੀ ਨਵੀਂ ਰੂਪ ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਨੇ ਇਟਲੀ ਪਹੁੰਚ ਕੇ ਇਟਲੀ ਦੇ ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ ਨਾਲ ਮੁਲਾਕਾਤ ਕੀਤੀ।

ਵਿਚਾਰ ਵਟਾਂਦਰਾ ਕਰਦੇ ਹੋਏ ਦੋਹਾਂ ਨੇਤਾਵਾਂ ਨੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਜਿਹੜੇ ਦੋ ਕਾਤਲਾਨਾ ਹਮਲੇ ਹੋਏ ਹਨ, ਇਸ ਪਿੱਛੇ ਕੋਈ ਗਹਿਰੀ ਸਾਜਿਸ਼ ਤਹਿਤ ਕੋਈ ਸਿਆਸੀ ਰੰਜਿਸ਼ ਦਿਖਾਈ ਦੇ ਰਹੀ ਹੈ। ਬੇਸ਼ੱਕ ਇਨ੍ਹਾਂ ਹਮਲਿਆਂ ਵਿੱਚ ਪਰਮਾਤਮਾ ਨੇ ਦੋਨੋਂ ਵਾਰ ਆਪ ਹੱਥ ਦੇ ਕੇ ਰੱਖ ਲਿਆ ਹੈ ਪਰ ਇਸਦੇ ਬਾਵਜੂਦ ਵੀ ਸੋਚਣ ਤੇ ਮਜਬੂਰ ਹੋਣਾ ਪੈ ਰਿਹਾ ਹੈ।

ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਬਾਰੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਦੋ ਵਾਰ ਹੋਏ ਹਮਲਿਆਂ ਨੇ ਇੱਕ ਗੱਲ ਤਾਂ ਸਪਸ਼ਟ ਕਰ ਦਿੱਤੀ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੈ, ਜਿਸਤੇ ਸਿਆਸੀ ਵਿਰੋਧੀ ਪਾਰਟੀਆਂ ਸ. ਸੁਖਬੀਰ ਸਿੰਘ ਬਾਦਲ ਨੂੰ ਰਸਤੇ ਤੋਂ ਹਟਾਉਣ ਲਈ ਤਰਾਂ ਤਰਾਂ ਦੇ ਹੱਥਕੰਡੇ ਵਰਤ ਰਹੀਆਂ ਹਨ, ਐਪਰ ਅਕਾਲ ਪੁਰਖ ਵਾਹਿਗੁਰੂ ਜੀ ਹਮੇਸ਼ਾ ਆਪ ਅੰਗ ਸੰਗ ਸਹਾਈ ਹੋ ਕੇ ਸ. ਬਾਦਲ ਦੀ ਰਖਿਆ ਕਰ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਵਿੱਚ ਨਵੀਆਂ ਨਿਯੂਕਤੀਆਂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ, ਤਾਂ ਕਿ ਯੂਰਪੀਅਨ ਦੇਸ਼ਾਂ ਦੇ ਯੂਨਿਟਾਂ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਇਸ ਦੌਰਾਨ ਇਹ ਫ਼ੈਸਲਾ ਵੀ ਲਿਆ ਗਿਆ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਵਿੱਚ ਹਰੇਕ ਯੂਨਿਟ ਦੇ ਆਗੂ ਪੰਜਾਬ ਜਾ ਕੇ ਤਨ ਮਨ ਧਨ ਨਾਲ ਪਾਰਟੀ ਦਾ ਚੋਣ ਪ੍ਰਚਾਰ ਕਰਨਗੇ, ਤਾਂ ਜੋ ਪੰਜਾਬ ‘ਚ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਵਿਕਾਸਸ਼ੀਲ ਅਤੇ ਖੁਸ਼ਹਾਲ ਸਰਕਾਰ ਬਣਾਈ ਜਾ ਸਕੇ।

Related Articles

Leave a Reply

Your email address will not be published. Required fields are marked *

Back to top button