
ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ACP ਵੈਸਟ ਆਤਿਸ਼ ਭਾਟੀਆ ਪੀਪੀਐਸ, ਜਲੰਧਰ ਨੇ ਦੱਸਿਆ ਕਿ ਬਾਬੂ ਜਗਜੀਵਨ ਰਾਮ ਚੌਕ, 120 ਫੁੱਟ ਰੋਡ ਨੇੜੇ ਨਸ਼ੀਲੀਆਂ ਗੋਲੀਆਂ ਦੀ ਕਥਿਤ ਵਿਕਰੀ ਸੰਬੰਧੀ ਇੱਕ ਵਾਇਰਲ ਵੀਡੀਓ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ।
ਪੁਲਿਸ ਥਾਣਾ ਡਿਵੀਜ਼ਨ ਨੰਬਰ 5 ਅਤੇ ਪੁਲਿਸ ਥਾਣਾ ਬਸਤੀ ਬਾਵਾ ਖੇਲ ਵਿਖੇ 2 ਮਾਮਲੇ ਦਰਜ ਕੀਤੇ ਗਏ ਹਨ, ਅਤੇ ਇਸ ਮਾਮਲੇ ਦੇ ਸਬੰਧ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
















