ਦੇਸ਼ਦੁਨੀਆਂਪੰਜਾਬ

ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਲੰਬੇ ਸਮੇਂ ਤੋਂ ਖੜ੍ਹੇ ਵਾਹਨਾਂ ਦਾ ਨਿਪਟਾਰਾ: 1909 ਜ਼ਬਤ ਵਾਹਨਾਂ ਦੀ ਕਰਵਾਈ, 32 ਬੋਲੀਕਾਰਾਂ ਨੇ ਲਿਆ ਹਿੱਸਾ

ਜਲੰਧਰ, ਐਚ ਐਸ ਚਾਵਲਾ। ਮਾਣਯੋਗ ਸ੍ਰੀ ਸਤਿੰਦਰ ਸਿੰਘ, ਆਈ.ਪੀ.ਐਸ. ਪੁਲਿਸ ਕਮਿਸ਼ਨਰ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਗੁਰਬਾਜ ਸਿੰਘ, PPS ADCP ਟਰੈਫਿਕ ਅਤੇ ਸ਼੍ਰੀ ਅਜੇ ਸਿੰਘ, PPS ACP ਦੀ ਨਿਗਰਾਨੀ ਹੇਠ ਵੱਖ ਵੱਖ ਥਾਣਿਆਂ ਦੇ ਮੁਕੱਦਮਿਆਂ ਵਿੱਚ ਫੈਸਲਾ-ਸ਼ੁਦਾ ਅਤੇ ਧਾਰਾ 207 ਮੋਟਰ ਵਹੀਕਲ ਐਕਟ ਤਹਿਤ ਜ਼ਬਤ ਕੀਤੇ ਗਏ ਲੰਬੇ ਸਮੇਂ ਤੋਂ ਖੜ੍ਹੇ ਵਾਹਨਾਂ ਦੇ ਨਿਪਟਾਰੇ ਲਈ ਅਹਿਮ ਕਦਮ ਚੁੱਕਿਆ ਗਿਆ ਹੈ।

ਇਹ ਕਾਰਵਾਈ ਸਬੰਧਤ ਅਫਸਰਾਂ/ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੂਰੀ ਪਾਰਦਰਸ਼ਤਾ ਨਾਲ ਅਮਲ ਵਿੱਚ ਲਿਆਂਦੀ ਗਈ। ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਇਸ ਤਰ੍ਹਾਂ ਦੇ ਵਾਹਨਾ ਦੀ ਨਿਲਾਮੀ/ਡਿਸਪੋਸਲ ਸਬੰਧੀ ਸਮੇਂ-ਸਮੇਂ ਤੇ ਜਨਤਕ ਨੋਟਿਸ ਵੀ ਜਾਰੀ ਕੀਤੇ ਜਾਂਦੇ ਰਹੇ ਹਨ।

ਇਸੇ ਲੜੀ ਤਹਿਤ ਅੱਜ ਮਿਤੀ 26.08.2026 ਨੂੰ ਪੁਲਿਸ ਲਾਈਨ ਕਮਿਸ਼ਨਰੇਟ ਜਲੰਧਰ ਵਿਖੇ ਕੁੱਲ 1909 ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਮੁਕੰਮਲ ਕੀਤੀ ਗਈ। ਨਿਲਾਮੀ ਪ੍ਰਕਿਰਿਆ ਵਿੱਚ ਕੁੱਲ 32 ਬੋਲੀਕਾਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਫਲ ਬੋਲੀਕਾਰਾਂ ਵੱਲੋਂ ਨਿਲਾਮ ਕੀਤੇ ਗਏ ਵਾਹਨ ਸਕ੍ਰੈਪ ਵਜੋਂ ਖਰੀਦੇ ਗਏ। ਇਸ ਨਿਲਾਮੀ ਤੋਂ ਪ੍ਰਾਪਤ ਹੋਣ ਵਾਲੀ ਕੁੱਲ ਰਕਮ ਸਰਕਾਰ ਦੇ ਸਬੰਧਤ ਹੈੱਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਲੰਬੇ ਸਮੇਂ ਤੋਂ ਖੜ੍ਹੇ ਬਾਕੀ ਵਾਹਨਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਵੀ ਪ੍ਰਗਤੀ ਅਧੀਨ ਹੈ, ਤਾਂ ਜੋ ਅਜਿਹੇ ਵਾਹਨਾਂ ਦਾ ਸਮੇਂ ਸਿਰ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।

ਪੁਲਿਸ ਕਮਿਸ਼ਨਰੇਟ, ਜਲੰਧਰ ਵੱਲੋਂ ਅਜਿਹੀ ਕਾਰਵਾਈ ਦਾ ਮੁੱਖ ਉਦੇਸ਼ ਪੁਲਿਸ ਯਾਰਡ ਅਤੇ ਵੱਖ-ਵੱਖ ਥਾਣਿਆਂ ਵਿੱਚ ਖੜ੍ਹੇ ਲਾਵਾਰਿਸ ਅਤੇ ਬੇਕਾਰ ਵਾਹਨਾਂ ਦਾ ਨਿਯਮਾਂ ਅਨੁਸਾਰ ਨਿਪਟਾਰਾ ਕਰਕੇ ਰਿਕਾਰਡ ਨੂੰ ਸੁਚਾਰੂ ਬਣਾਉਣਾ ਅਤੇ ਉਪਲਬਧ ਜਗ੍ਹਾ ਦਾ ਬਿਹਤਰ ਉਪਯੋਗ ਯਕੀਨੀ ਬਣਾਉਣਾ ਹੈ। ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਕਾਰਵਾਈਆਂ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਰੀ ਰਹਿਣਗੀਆਂ।।

ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਸਬੰਧਤ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਾਹਨਾਂ ਸਬੰਧੀ ਸਬੰਧਤ ਥਾਣੇ ਵਿੱਚ ਤੁਰੰਤ ਪਹੁੰਚ ਕਰਨ ਅਤੇ ਲਿਖਤੀ ਬੇਨਤੀ-ਪੱਤਰ ਸਮੇਤ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰਵਾ ਕੇ ਆਪਣੇ ਵਾਹਨਾਂ ਨੂੰ ਜਲਦ ਤੋਂ ਜਲਦ ਰਿਲੀਜ਼ ਕਰਵਾਉਣ।

Related Articles

Leave a Reply

Your email address will not be published. Required fields are marked *

Back to top button