ਦੇਸ਼ਦੁਨੀਆਂਪੰਜਾਬ

Padrino Restaurant ਨਾਲ ਸਬੰਧਤ ਵਾਇਰਲ ਵੀਡੀਓ ਦੀ ਕੀਤੀ ਜਾ ਰਹੀ ਹੈ ਜਾਂਚ, ਹੋਵੇਗੀ ਬਣਦੀ ਕਾਨੂੰਨੀ ਕਾਰਵਾਈ – ACP ਮਨਮੋਹਮ ਸਿੰਘ

ਜਲੰਧਰ, ਐਚ ਐਸ ਚਾਵਲਾ। ਕਮਿਸ਼ਨਰੇਟ ਪੁਲਿਸ ਜਲੰਧਰ, ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੇ Padrino Restaurant, Phase-2 ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਨਮੋਹਨ ਸਿੰਘ PPS, ACP-Model Town, ਜਲੰਧਰ ਨੇ ਦੱਸਿਆ ਕਿ ਵਾਇਰਲ ਵੀਡੀਓ ਸਬੰਧੀ ਸਾਹਮਣੇ ਆਇਆ ਹੈ ਕਿ ਦੋ ਅਣਪਛਾਤੇ ਵਿਅਕਤੀ Padrino Restaurant ਵਿਖੇ ਆਏ ਅਤੇ ਰੈਸਟੋਰੈਂਟ ਦੇ ਮਾਲਕ ਨੂੰ ਹਥਿਆਰ ਦਿਖਾ ਕੇ ਕਿਸੇ ਵਿਅਕਤੀ ਬਾਰੇ ਪੁੱਛਗਿੱਛ ਕਰਨ ਉਪਰੰਤ ਉਥੋਂ ਚਲੇ ਗਏ।

ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰਬਰ 7 ਦੇ ਮੁੱਖ ਅਫਸਰ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਘਟਨਾ ਸਬੰਧੀ CCTV ਫੁਟੇਜ ਸਮੇਤ ਹੋਰ ਵੇਰਵਿਆਂ ਦੀ ਤਸਦੀਕ ਕੀਤੀ ਗਈ।

ACP-Model Town ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Back to top button