ਦੇਸ਼ਦੁਨੀਆਂਪੰਜਾਬ

ਬਲਦੇਵ ਨਗਰ ਲੜਾਈ-ਝਗੜੇ ਸਬੰਧੀ ਮਾਮਲਾ ਦਰਜ, 2 ਵਿਅਕਤੀ ਗ੍ਰਿਫਤਾਰ, ਬਾਕੀ ਮੁਲਜ਼ਮਾਂ ਦੀ ਭਾਲ ਜਾਰੀ – ACP ਰਾਜੇਸ਼ ਠਾਕੁਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਰਾਜੇਸ਼ ਠਾਕੁਰ, PPS, ACP-Central, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਲਦੇਵ ਨਗਰ ਵਿਖੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਲੜਾਈ-ਝਗੜੇ ਸਬੰਧੀ ਖ਼ਬਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮਿਤੀ 06.09.2026 ਨੂੰ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਬਲਦੇਵ ਨਗਰ ਵਿਖੇ ਕੁਝ ਵਿਅਕਤੀਆਂ ਵਿਚਕਾਰ ਲੜਾਈ-ਝਗੜਾ ਹੋ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਗਿਆ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਇਸ ਸਬੰਧੀ ASI ਅਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਰਾਮਾ ਮੰਡੀ ਵਿਖੇ ਮੁਕੱਦਮਾ ਨੰਬਰ 232 ਮਿਤੀ 06.09.2026, ਅ/ਧ 115(2), 118(1), 109, 190, 191(3) BNS ਤਹਿਤ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ। ਮੌਕੇ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਲੜਾਈ ਦਾ ਕਾਰਨ ਬੱਚਿਆਂ ਵਿਚਕਾਰ ਹੋਇਆ ਆਪਸੀ ਝਗੜਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਵੱਡੇ ਵੀ ਆਪਸ ਵਿੱਚ ਲੜਾਈ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਅਤੇ ਹੋਰ ਹਥਿਆਰ ਰੱਖਣ ਦੀ ਗੱਲ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਹਥਿਆਰਾਂ ਦੀ ਵਰਤੋਂ/ਮੌਜੂਦਗੀ ਦੇ ਤੱਥਾਂ ਦੇ ਆਧਾਰ ’ਤੇ ਮਾਮਲੇ ਵਿੱਚ ਧਾਰਾ 27 Arms Act ਵੀ ਸ਼ਾਮਲ ਕੀਤੀ ਗਈ ਹੈ।

ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਰੀਬ 8 ਤੋਂ 9 ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖਮੀ ਵਿਅਕਤੀਆਂ ਦੀ MLR ਪ੍ਰਾਪਤ ਹੋਣ ਉਪਰੰਤ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Articles

Back to top button