
PRIME INDIAN NEWS
ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਵਲੋਂ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਹਰਿਆਣਾ ਸਰਕਾਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ, ਜਿਸਨੂੰ ਲੈ ਕੇ 13 ਫਰਵਰੀ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਵੀ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਵਲੋਂ ਸਰਹੱਦ ‘ਤੇ ਕਿਸਾਨਾਂ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਦੇ ਨਾਲ-ਨਾਲ ਕੰਡਿਆਲੀ ਤਾਰ ਦੇ ਲਗਾਉਣ ਦੇ ਪ੍ਰਬੰਧ ਕੀਤੇ ਗਏ ਹਨ।





























