ਜਲੰਧਰ, ਐਚ ਐਸ ਚਾਵਲਾ। SMT. Madhvi Sharma PPS , ADCP City-2 ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਟਰੋਲ ਰੂਮ ਤੋਂ ਇਤਲਾਹ ਮਿਲੀ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 5 ਦੇ ਅਧੀਨ ਆਉਂਦੇ ਦੁਸਹਿਰਾ ਗਰਾਊਂਡ ਨੇੜੇ ਬਣੇ ਇੱਕ ਕਮਰੇ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।
ਇਤਲਾਹ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਵਿਅਕਤੀ ਦੀ ਪਛਾਣ ਭੂਸ਼ਣ ਕੁਮਾਰ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਹੀ ਬਿਹਾਰ ਤੋਂ ਜਲੰਧਰ ਆਇਆ ਸੀ। ਉਸਦੇ ਮਾਤਾ-ਪਿਤਾ ਵੀ ਤਕਰੀਬਨ ਪਿਛਲੇ 5 ਸਾਲਾਂ ਤੋਂ ਜਲੰਧਰ ਵਿੱਚ ਰਹਿ ਰਹੇ ਹਨ।
ਮੌਕੇ ਤੋਂ ਮਿਲੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
ਇਸ ਸਬੰਧੀ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰ ਭਾਈਚਾਰੇ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਮਾਮਲੇ ਸਬੰਧੀ ਕੋਈ ਵੀ ਖ਼ਬਰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਤੋਂ ਪਹਿਲਾਂ ਪੁਲਿਸ ਦਾ ਪੱਖ ਜ਼ਰੂਰ ਲਿਆ ਜਾਵੇ ਅਤੇ ਤੱਥਾਂ ਦੀ ਪੁਸ਼ਟੀ ਉਪਰੰਤ ਹੀ ਖ਼ਬਰ ਚਲਾਈ ਜਾਵੇ।
















