ਦੇਸ਼ਦੁਨੀਆਂਪੰਜਾਬ

ਪਠਾਨਕੋਟ ਚੌਂਕ ਵਿਖੇ ਗੋਵੰਸ਼ ਨਾਲ ਲੱਦੀ ਗੱਡੀ ਕਾਬੂ, 2 ਵਿਅਕਤੀ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਕਰਨੈਲ ਸਿੰਘ PPS, ACP HQ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਪਠਾਨਕੋਟ ਚੌਂਕ ਵਿਖੇ ਗੋਵੰਸ਼ ਨਾਲ ਲੱਦੀ ਇੱਕ ਗੱਡੀ ਸਬੰਧੀ ਸੂਚਨਾ ਪ੍ਰਾਪਤ ਹੋਈ। ਦੱਸਿਆ ਗਿਆ ਕਿ ਪਬਲਿਕ ਵੱਲੋਂ ਉਕਤ ਗੱਡੀ ਨੂੰ ਕਾਬੂ ਕੀਤਾ ਗਿਆ ਸੀ।

ਸੂਚਨਾ ਮਿਲਣ ਉਪਰੰਤ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਗੱਡੀ ਦੀ ਜਾਂਚ ਕੀਤੀ। ਜਾਂਚ ਦੌਰਾਨ ਗੱਡੀ ਵਿੱਚ 3 ਗੋਵੰਸ਼ (ਬਲਦ) ਲੱਦੇ ਹੋਏ ਪਾਏ ਗਏ।ਪੁਲਿਸ ਵੱਲੋਂ ਮੌਕੇ ’ਤੇ ਗੱਡੀ ਵਿੱਚ ਸਵਾਰ 2 ਵਿਅਕਤੀਆਂ, ਜਿਨ੍ਹਾਂ ਦੀ ਪਛਾਣ ਸਲੀਮ ਅਤੇ ਫਾਰੂਕ ਦੋਵੇਂ ਵਾਸੀ ਸੁਜਾਨਪੁਰ, ਪਠਾਨਕੋਟ ਵਜੋਂ ਹੋਈ ਹੈ, ਨੂੰ ਕਾਬੂ ਕਰ ਲਿਆ ਗਿਆ।

ਗੋਵੰਸ਼ ਦੀ ਤਸਕਰੀ ਸਬੰਧੀ ਥਾਣਾ ਡਵੀਜ਼ਨ ਨੰਬਰ 8, ਕਮਿਸ਼ਨਰੇਟ ਪੁਲਿਸ ਜਲੰਧਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਬਰਾਮਦ ਕੀਤੇ ਗਏ ਤਿੰਨੇ ਗੋਵੰਸ਼ ਨੂੰ ਸੁਰੱਖਿਅਤ ਤੌਰ ’ਤੇ ਨੇੜਲੀ ਗਊਸ਼ਾਲਾ ਵਿਖੇ ਜਮ੍ਹਾ ਕਰਵਾ ਦਿੱਤਾ ਗਿਆ ਹੈ।

ਕਾਬੂ ਕੀਤੇ ਗਏ ਦੋਵੇਂ ਵਿਅਕਤੀਆਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਾਮਲੇ ਸਬੰਧੀ ਹੋਰ ਤੱਥ ਸਾਹਮਣੇ ਆਉਣ ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਗੋਵੰਸ਼ ਦੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਹੈ।

Related Articles

Back to top button