ਦੇਸ਼ਦੁਨੀਆਂਪੰਜਾਬ

ਥਾਣਾ ਕੈਂਟ ਦੇ ਇਲਾਕੇ ਵਿੱਚ ਫਾਇਰਿੰਗ ਦੀ ਘਟਨਾ ਸਬੰਧੀ ਪੁਲਿਸ ਵੱਲੋਂ ਤੁਰੰਤ ਕਾਰਵਾਈ, ਮੁਲਜ਼ਮਾਂ ਦੀ ਪਛਾਣ ਕੀਤੀ ਗਈ, ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ

ਜਲੰਧਰ, ਐਚ ਐਸ ਚਾਵਲਾ। ਸ੍ਰੀਮਤੀ ਮਾਧਵੀ ਸ਼ਰਮਾ, ADCP-2 ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕਰੀਬ 11 ਤੋਂ 12 ਵਜੇ ਦੇ ਦਰਮਿਆਨ ਥਾਣਾ ਕੈਂਟ ਦੇ ਇਲਾਕੇ ਵਿੱਚ ਲੜਾਈ ਦੌਰਾਨ ਫਾਇਰਿੰਗ ਹੋਣ ਸਬੰਧੀ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਟਨਾ ਇੱਕੋ ਥਾਂ ’ਤੇ ਰਹਿਣ ਵਾਲੇ ਵਿਅਕਤੀਆਂ ਜਾਂ ਉਨ੍ਹਾਂ ਦੇ ਜਾਣਕਾਰਾਂ ਵਿਚਕਾਰ ਹੋਈ ਆਪਸੀ ਲੜਾਈ ਨਾਲ ਸਬੰਧਤ ਹੈ। ਪੁਲਿਸ ਵੱਲੋਂ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਨਾਮ ਵੀ ਸਾਹਮਣੇ ਆ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Back to top button