
ਜਲੰਧਰ, ਐਚ ਐਸ ਚਾਵਲਾ। ਸ. ਹਰਵਿੰਦਰ ਸਿੰਘ ਵਿਰਕ, ਪੀਪੀਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਵਿਨੀਤ ਅਹਲਾਵਤ, ਆਈਪੀਐਸ, ਪੁਲਿਸ ਕਪਤਾਨ (ਤਫਤੀਸ਼), ਜਲੰਧਰ ਦਿਹਾਤੀ ਦੀ ਅਗਵਾਈ ਅਤੇ ਓਂਕਾਰ ਸਿੰਘ ਬਰਾੜ, ਪੀਪੀਐਸ, ਡੀਐਸਪੀ ਸਬ-ਡਵੀਜ਼ਨ ਨਕੋਦਰ ਦੀ ਨਿਗਰਾਨੀ ਹੇਠ ਇੰਸਪੈਕਟਰ ਪਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਸਦਰ ਨਕੋਦਰ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ ਪਿੰਡ ਚੱਕ ਕਲਾਂ ਅਤੇ ਚੱਕ ਵੈਨਾਲ ਦੇ ਇਲਾਕਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਕਾਰਵਾਈ ਕੀਤੀ ਗਈ।

ਕਾਰਵਾਈ ਦੌਰਾਨ ਥਾਣਾ ਸਦਰ ਨਕੋਦਰ ਵਿਖੇ ਧਾਰਾ 303 BNS ਅਤੇ ਧਾਰਾ 21 ਮਾਈਨਿੰਗ ਐਕਟ ਤਹਿਤ 2 ਮੁਕੱਦਮੇ ਦਰਜ ਕੀਤੇ ਗਏ। ਮੁਕੱਦਮਾ ਨੰਬਰ 251 ਮਿਤੀ 16.09.2026 ਤਹਿਤ ਹੇਠ ਲਿਖੀ ਮਸ਼ੀਨਰੀ ਅਤੇ ਵਾਹਨ ਬਰਾਮਦ ਕੀਤੇ ਗਏ:- ਪੋਕਲੇਨ ਮਸ਼ੀਨਾਂ – 02- ਟਿੱਪਰ – 02- ਟਰੈਕਟਰ – 01- ਸਪੇਡ/ਖੁਰਾ – 01- ਬੇਲਚਾ ਕੈਂਪਰ – 01- JCB ਮਸ਼ੀਨ – 01ਮੁਕੱਦਮਾ ਨੰਬਰ 252 ਮਿਤੀ 16.09.2026 ਤਹਿਤ ਗੁਰਪ੍ਰੀਤ ਸਿੰਘ ਉਰਫ਼ ਗੇਰਾ ਪੁੱਤਰ ਪ੍ਰਤਾਪ ਸਿੰਘ ਵਾਸੀ ਮਿੰਟੋਪੁਰ, ਤਹਿਸੀਲ ਨਕੋਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮੁਕੱਦਮੇ ਵਿੱਚ ਹੇਠ ਲਿਖੀ ਮਸ਼ੀਨਰੀ ਅਤੇ ਵਾਹਨ ਬਰਾਮਦ ਕੀਤੇ ਗਏ:- JCB ਮਸ਼ੀਨ – 01- ਟਰੈਕਟਰ – 03- ਟਰਾਲੀਆਂ – 03- ਟਿੱਪਰ – 03

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀਆਂ ਗਤੀਵਿਧੀਆਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਗੈਰ-ਕਾਨੂੰਨੀ ਮਾਈਨਿੰਗ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਦੋਵਾਂ ਮੁਕੱਦਮਿਆਂ ਵਿੱਚ ਅਗਲੇਰੀ ਜਾਂਚ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਜਾਰੀ ਹੈ।















