ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ”: ਜਲੰਧਰ ਦਿਹਾਤੀ ਪੁਲਿਸ ਵੱਲੋਂ ਸਬ-ਡਿਵੀਜ਼ਨ ਨਕੋਦਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ

17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ; ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹੋਰ ਸਮਾਨ ਬਰਾਮਦ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਬ-ਡਿਵੀਜ਼ਨ ਨਕੋਦਰ ਵਿੱਚ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ।

ਇਹ ਵਿਸ਼ੇਸ਼ ਆਪ੍ਰੇਸ਼ਨ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਅਤੇ ਓਂਕਾਰ ਸਿੰਘ ਬਰਾੜ, ਡੀ.ਐਸ.ਪੀ. ਸਬ-ਡਿਵੀਜ਼ਨ ਨਕੋਦਰ ਅਤੇ ਮਨਜੀਤ ਸਿੰਘ, ਡੀ.ਐਸ.ਪੀ. ਟ੍ਰੈਫਿਕ ਦੀ ਨਿਗਰਾਨੀ ਹੇਠ ਚਲਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ SSP ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਵਿਸ਼ੇਸ਼ ਕਾਸੋ ਦੌਰਾਨ ਪੁਲਿਸ ਟੀਮਾਂ ਵੱਲੋਂ ਸਬ-ਡਿਵੀਜ਼ਨ ਨਕੋਦਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ, ਨਸ਼ਿਆਂ ਦੇ ਹੌਟਸਪੌਟਸ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸ਼ੱਕੀ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਤਸਦੀਕ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁੱਲ 16 FIR NDPS ਐਕਟ ਤਹਿਤ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 01 FIR ਆਬਕਾਰੀ ਐਕਟ ਤਹਿਤ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤਰ੍ਹਾਂ ਸਬ-ਡਿਵੀਜ਼ਨ ਨਕੋਦਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 17 ਐਫਆਈਆਰ ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

*ਥਾਣਾ ਵਾਰ ਕੀਤੀ ਗਈ ਕਾਰਵਾਈ:*
* ਥਾਣਾ ਸਦਰ ਨਕੋਦਰ: 06 FIR ਦਰਜ ਅਤੇ 07 ਮੁਲਜ਼ਮ ਗ੍ਰਿਫ਼ਤਾਰ।
* ਥਾਣਾ ਸਿਟੀ ਨਕੋਦਰ: 06 FIR ਦਰਜ ਅਤੇ 08 ਮੁਲਜ਼ਮ ਗ੍ਰਿਫ਼ਤਾਰ।
* ਥਾਣਾ ਨੂਰਮਹਿਲ: 04 FIR ਦਰਜ ਅਤੇ 04 ਮੁਲਜ਼ਮ ਗ੍ਰਿਫ਼ਤਾਰ।
ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਕੁੱਲ 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲੀਆਂ, 53 ਬਿਨਾਂ ਲੇਬਲ ਵਾਲੇ ਟੀਕੇ ਅਤੇ 01 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ 22 ਬੋਤਲਾਂ ਸ਼ਰਾਬ, 01 .32 ਬੋਰ ਪਿਸਤੌਲ, 02 ਮੈਗਜ਼ੀਨ, 01 ਜਿੰਦਾ ਰੌਂਦ, 41,000 ਰੁਪਏ ਦੀ ਭਾਰਤੀ ਕਰੰਸੀ ਅਤੇ 01 ਆਈ-20 ਕਾਰ ਵੀ ਬਰਾਮਦ ਕੀਤੀ ਗਈ।

SSP ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਲਈ ਸਬ-ਡਿਵੀਜ਼ਨ ਨਕੋਦਰ ਵਿੱਚ ਲਗਾਤਾਰ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਾਸੋ ਦੌਰਾਨ NDPS ਐਕਟ ਤਹਿਤ 16 FIR ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਆਬਕਾਰੀ ਐਕਟ ਤਹਿਤ 01 FIR ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤਰ੍ਹਾਂ ਕੁੱਲ 17 FIR ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਵਿਅਕਤੀਆਂ ’ਤੇ ਪੁਲਿਸ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
SSP ਜਲੰਧਰ ਦਿਹਾਤੀ ਨੇ ਕਿਹਾ ਕਿ ਸਬ-ਡਿਵੀਜ਼ਨ ਨਕੋਦਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੀ ਇਸੇ ਤਰ੍ਹਾਂ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

Related Articles

Back to top button