ਦੇਸ਼ਦੁਨੀਆਂਪੰਜਾਬ

ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਿਸ ਵੱਲੋਂ ਸਪਸ਼ਟੀਕਰਨ

ਜਲੰਧਰ, ਐਚ ਐਸ ਚਾਵਲਾ। ਸ਼੍ਰੀਮਤੀ ਮਾਧਵੀ ਸ਼ਰਮਾ, PPS, ADCP City-2, ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਚੌਂਕੀ ਇੰਚਾਰਜ ਪਰਾਗਪੁਰ ਵੱਲੋਂ ਕਥਿਤ ਤੌਰ ’ਤੇ ਨਸ਼ੇ ਨਾਲ ਸਬੰਧਤ ਵਿਅਕਤੀ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਸਲ ਸਥਿਤੀ ਇਹ ਹੈ ਕਿ ਮਿਤੀ 21 ਸਤੰਬਰ 2026 ਦੀ ਸ਼ਾਮ ਪਿੰਡ ਨੰਗਲ ਕਰਾਰ ਖਾਂ ਵਿਖੇ ਦੋ ਧਿਰਾਂ ਵਿਚਕਾਰ ਲੜਾਈ-ਝਗੜਾ ਹੋਇਆ ਸੀ। ਲੜਾਈ ਤੋਂ ਬਾਅਦ ਦੋਵੇਂ ਧਿਰਾਂ ਹਸਪਤਾਲ ਵਿੱਚ ਦਾਖਲ ਹੋਈਆਂ ਅਤੇ ਪੁਲਿਸ ਨੂੰ ਦੋਵਾਂ ਪੱਖਾਂ ਦੀਆਂ MLR (Medico-Legal Report) ਪ੍ਰਾਪਤ ਹੋਈਆਂ ਹਨ। ਇਨ੍ਹਾਂ MLR ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ADCP City-2 ਨੇ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਨਸ਼ੇ ਸਬੰਧੀ ਜੋ ਦੋਸ਼ ਸੋਸ਼ਲ ਮੀਡੀਆ ’ਤੇ ਲਗਾਏ ਜਾ ਰਹੇ ਹਨ, ਉਨ੍ਹਾਂ ਸਬੰਧੀ ਹੁਣ ਤੱਕ ਪੁਲਿਸ ਦੇ ਸਾਹਮਣੇ ਕੋਈ ਤੱਥ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੇ ਨਸ਼ੇ ਵਾਲੇ ਐਂਗਲ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਜਾਂਚ ਦੌਰਾਨ ਕੋਈ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਕਿਸੇ ਵੀ ਵੀਡੀਓ ਜਾਂ ਜਾਣਕਾਰੀ ’ਤੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਵਿਸ਼ਵਾਸ ਨਾ ਕੀਤਾ ਜਾਵੇ।

Related Articles

Back to top button