
ਜਲੰਧਰ, ਐਚ ਐਸ ਚਾਵਲਾ। ਮਾਣਯੋਗ ਸ੍ਰੀ ਸਤਿੰਦਰ ਸਿੰਘ, IPS, ਕਮਿਸ਼ਨਰ ਪੁਲਿਸ ਜਲੰਧਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰੀ ਅਦਿੱਤਿਆ ਐਸ. ਵਾਰੀਅਰ, IPS, ਡੀ.ਸੀ.ਪੀ. ਸਿਟੀ, ਸ੍ਰੀਮਤੀ ਮਾਧਵੀ ਸ਼ਰਮਾ, PPS, ADCP City-2 ਜਲੰਧਰ ਅਤੇ ਸ੍ਰੀ ਮਨਮੋਹਨ ਸਿੰਘ, PPS, ACP ਮਾਡਲ ਟਾਊਨ ਜਲੰਧਰ ਦੀ ਅਗਵਾਈ ਹੇਠ ਇੰਸਪੈਕਟਰ ਰਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਡਵੀਜਨ ਨੰਬਰ 07 ਦੀ ਟੀਮ ਵੱਲੋਂ ਗੈਰ ਸਮਾਜਿਕ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਟਕਰਾਉਣ ਨੂੰ ਲੈ ਕੇ ਹੋਏ ਝਗੜੇ ਵਿੱਚ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਤੀ 24.09.2026 ਨੂੰ ASI ਸਤਿੰਦਰ ਕੁਮਾਰ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਪ੍ਰਾਪਤ ਹੋਈ ਕਿ ਇੱਕ ਵਿਅਕਤੀ ਮਿੰਟੂ ਪੁੱਤਰ ਅਨਸਾਰ ਵਾਸੀ ਈਦਗਾਹ ਮੁਹੱਲਾ ਗੜ੍ਹਾ ਜਲੰਧਰ ਸੱਟਾਂ ਲੱਗਣ ਕਾਰਨ ਸੀਰਿਅਸ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਵਿਅਕਤੀ ਦਾ ਬਿਆਨ ਦਰਜ ਕੀਤਾ ਗਿਆ।
ਬਿਆਨ ਅਨੁਸਾਰ, ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਮੋਟਰਸਾਈਕਲ ਟਕਰਾਉਣ ਨੂੰ ਲੈ ਕੇ ਬਹਿਸ ਹੋਈ ਸੀ। ਇਸ ਤੋਂ ਬਾਅਦ ਜਦੋਂ ਉਹ ਆਪਣੇ ਦੋਸਤਾਂ ਨਾਲ ਮੋਟਰਸਾਈਕਲ ‘ਤੇ ਘਰ ਵੱਲ ਜਾ ਰਿਹਾ ਸੀ ਤਾਂ ਮੁੜ ਉਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਮੁਲਜ਼ਮਾਂ ਵੱਲੋਂ ਉਸ ਤੇ ਦਾਤਰ ਨਾਲ ਹਮਲਾ ਕਰਕੇ ਸੱਟਾਂ ਮਾਰੀਆਂ ਗਈਆਂ।
ਇਸ ਸਬੰਧੀ ਮੁਕੱਦਮਾ ਨੰਬਰ 245 ਮਿਤੀ 24.09.2026 ਅ/ਧ 109, 126(2), 3(5) BNS ਥਾਣਾ ਡਵੀਜ਼ਨ ਨੰਬਰ 7 ਜਲੰਧਰ ਵਿਖੇ ਦਰਜ ਕੀਤਾ ਗਿਆ। ਦੋਵੇਂ ਦੋਸ਼ੀਆਂ ਚੇਤਨ ਪੁੱਤਰ ਲੇਟ ਵਿਕਾਸ ਕੁਮਾਰ ਅਤੇ ਲਵਿਸ ਪੁੱਤਰ ਲੇਟ ਵਿਕਾਸ ਕੁਮਾਰ ਦੋਵੇਂ ਵਾਸੀ ਮਕਾਨ ਨੰਬਰ 1124, ਵਾਲਮੀਕੀ ਮੁਹੱਲਾ, ਗੜ੍ਹਾ, ਜਲੰਧਰ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿੱਚ ਵਰਤਿਆ ਗਿਆ ਦਾਤਰ ਬਰਾਮਦ ਕੀਤਾ ਗਿਆ ਹੈ।
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਜਾਰੀ ਹੈ।
















