ਦੇਸ਼ਦੁਨੀਆਂਪੰਜਾਬ

ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨਾਲ ਕੀਤੀ ਮੁਲਾਕਾਤ, ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਜਲੰਧਰ, ਐਚ ਐਸ ਚਾਵਲਾ। ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਰਾਜਸਭਾ ਮੈਂਬਰ ਸੰਜੇ ਸਿੰਘ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਅਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਮੰਗਲ ਸਿੰਘ ਬਾਸੀ ਨੇ ਉਕਤ ਨੇਤਾਵਾਂ ਨਾਲ ਪੰਜਾਬ ਵਿੱਚ ਚੱਲ ਰਹੇ ਸਿਆਸੀ ਸਮੀਕਰਣ ਬਾਰੇ ਵਿਚਾਰ ਵਿਮਰਸ਼ ਕੀਤੇ ਅਤੇ ਆਮ ਆਦਮੀ ਪਾਰਟੀ ਵਲੋਂ ਘਰ ਘਰ ਜਾ ਕੇ ਚਲਾਈ ਗਈ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੰਜਾਬ ਵਾਸੀ ਬਹੁਤ ਹੀ ਪ੍ਰਭਾਵਿਤ ਹੋਏ ਹਨ ਅਤੇ ਉਹ ਮੁੜ ਸੂਬੇ ਅੰਦਰ “ਆਪ” ਦੀ ਹੀ ਸਰਕਾਰ ਚਾਹੁੰਦੇ ਹਨ।

ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਰਾਜਸਭਾ ਮੈਂਬਰ ਸੰਜੇ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਠਾਠਾਂ ਮਾਰਦੀ ਹੋਈ ਪੂਰਨ ਬਹੁਮਤ ਨਾਲ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।

Related Articles

Back to top button