ਦੇਸ਼ਦੁਨੀਆਂਪੰਜਾਬ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਉਸਾਰੀ ਗਈ ਜਾਇਦਾਦ ਨੂੰ ਢਾਹਿਆ

ਜਲੰਧਰ, ਐਚ ਐਸ ਚਾਵਲਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅਤੇ ਮਾਨਯੋਗ ਸ੍ਰੀ ਸਤਿੰਦਰ ਸਿੰਘ, ਆਈ.ਪੀ.ਐਸ., ਕਮਿਸ਼ਨਰ ਪੁਲਿਸ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸ੍ਰੀ ਆਦਿਤਿਆ ਐੱਸ. ਵਾਰਿਅਰ, ਆਈ.ਪੀ.ਐਸ., ਡੀ.ਸੀ.ਪੀ. ਸਿਟੀ ਅਤੇ ਸ੍ਰੀਮਤੀ ਮਾਧਵੀ ਸ਼ਰਮਾ, ਪੀ.ਪੀ.ਐਸ., ਏ.ਡੀ.ਸੀ.ਪੀ.-2 ਦੀ ਨਿਗਰਾਨੀ ਹੇਠ ਨਸ਼ਾ ਤਸਕਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ।

ਮਿਤੀ 14 ਨਵੰਬਰ 2026 ਨੂੰ ਕਮਿਸ਼ਨਰੇਟ ਪੁਲਿਸ ਜਲੰਧਰ ਅਤੇ ਨਗਰ ਨਿਗਮ ਜਲੰਧਰ ਵੱਲੋਂ ਸਾਂਝੇ ਤੌਰ ‘ਤੇ ਕਪੂਰਥਲਾ ਰੋਡ, ਅੱਡਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਸਥਿਤ ਇੱਕ ਇਮਾਰਤ ਵਿਰੁੱਧ ਕਾਰਵਾਈ ਕੀਤੀ ਗਈ। ਇਹ ਇਮਾਰਤ ਸਬੰਧਤ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਹੋਣ ਦੇ ਆਧਾਰ ‘ਤੇ ਸੀਲ ਕੀਤੀ ਗਈ ਸੀ।

ਸ੍ਰੀ ਆਤਿਸ਼ ਭਾਟੀਆ, ਪੀ.ਪੀ.ਐਸ., ਏ.ਸੀ.ਪੀ. ਵੈਸਟ, ਜਲੰਧਰ ਅਤੇ ਸ੍ਰੀ ਰਵਿੰਦਰ ਕੁਮਾਰ, ਅਸਿਸਟੈਂਟ ਟਾਊਨ ਪਲਾਨਰ, ਨਗਰ ਨਿਗਮ ਜਲੰਧਰ ਦੀ ਨਿਗਰਾਨੀ ਹੇਠ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਅਮਨਦੀਪ ਸਿੰਘ ਉਰਫ਼ ਆਨੰਦ ਪੁੱਤਰ ਜਸਬੀਰ ਸਿੰਘ ਵਾਸੀ ਬਾਜਵਾ ਕਲੋਨੀ, ਬਸਤੀ ਪੀਰਦਾਦ, ਜਲੰਧਰ ਦੀ ਇਸ ਗੈਰ-ਕਾਨੂੰਨੀ ਉਸਾਰੀ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਢਾਹ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਉਕਤ ਵਿਅਕਤੀ ਅਸਲਾ ਐਕਟ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਹੈ ਅਤੇ ਇਸ ਸਮੇਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਬੰਦ ਹੈ।

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਦੁਹਰਾਇਆ ਜਾਂਦਾ ਹੈ ਕਿ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

Related Articles

Back to top button