ਦੇਸ਼ਦੁਨੀਆਂਪੰਜਾਬ

ਗੁਰੂ ਨਾਨਕ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਜਲੰਧਰ ਕੈਂਟ ਵਿਖੇ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ

ਜਲੰਧਰ ਕੈਂਟ, ਸੈਵੀ ਚਾਵਲਾ/ਰਮਨ ਜਿੰਦਲ। ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।

ਇਸ ਮੌਕੇ ਜਲੰਧਰ ਕੈਂਟ ਦੇ ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ OSD to CM ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੀਪਕ ਬਾਲੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ, ਸਿਵਿਲ ਮੈਂਬਰ ਪੁਨੀਤ ਭਾਰਤੀ ਸ਼ੁਕਲਾ, ਸਾਬਕਾ ਕੌਂਸਲਰ ਸੰਜੀਵ ਤ੍ਰੇਹਨ, ਆਤਮਾ ਪ੍ਰਕਾਸ਼ ਬਬਲੂ ਸਹਿਤ ਵੱਡੀ ਗਿਣਤੀ ਵਿੱਚ ਨਗਰਵਾਸੀਆਂ ਨੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਨਗਰ ਕੀਰਤਨ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਪਰਿਕਰਮਾ ਕਰਦੇ ਹੋਏ ਵਾਪਿਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

ਨਗਰ ਕੀਰਤਨ ਦੇ ਰੂਟ ਤੇ ਨਗਰਵਾਸੀਆਂ ਵਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਸਟਾਲ ਲਗਾਏ ਗਏ। ਨਗਰਵਾਸੀਆਂ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਪੰਜਾਬ ਪੁਲਿਸ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਕਰਦੇ ਹੋਏ “ਗਾਰਡ ਆਫ ਆਨਰ” ਦਿੱਤਾ ਗਿਆ।

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਚੱਡਾ ਅਤੇ ਉਨ੍ਹਾਂ ਦੇ ਕਮੇਟੀ ਮੈਂਬਰਾਂ ਵਲੋਂ ਆਏ ਪਤਵੰਤਿਆਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਤਪਾਲ ਸਿੰਘ ਚੀਮਾ, ਕਮਲਜੀਤ ਸਿੰਘ, ਇੰਦਰਪਾਲ ਸਿੰਘ, ਸਵਿੰਦਰ ਸਿੰਘ ਖੱਟਰ, ਜਤਿੰਦਰ ਸਿੰਘ ਮਝੈਲ, ਨਰੋਤਮ ਸਿੰਘ, ਹਰਿੰਦਰਪਾਲ ਸਿੰਘ ਸੂਰੀ, ਗੁਰਸ਼ਰਨ ਸਿੰਘ ਟੱਕਰ, ਅਰਵਿੰਦਰ ਸਿੰਘ ਕਾਲਰਾ, ਹਰਵਿੰਦਰ ਸਿੰਘ ਸੋਢੀ, ਪਾਲ ਸਿੰਘ ਬੇਦੀ, ਮਨਜੀਤ ਸਿੰਘ ਬਿੱਲਾ, ਨਵਯੁਵਕ ਵਾਲਮੀਕੀ ਸਭਾ ਦੇ ਪ੍ਰਧਾਨ ਭਾਰਤ ਬਤਰਾ, ਰਾਜੇਸ਼ ਭੱਟੀ, ਦਵਿੰਦਰ ਸ਼ਰਮਾ, ਅਨਿਲ ਚੌਹਾਨ, ਸ੍ਰੀਮਤੀ ਪੂਨਮ, ਮੋਨਿਕਾ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

Back to top button