ਦੇਸ਼ਦੁਨੀਆਂਪੰਜਾਬ

CP ਭੁੱਲਰ ਨੇ ਮੀਡੀਆ ਦੇ ਮਾਧਿਅਮ ਰਾਹੀਂ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਨਸ਼ਿਆਂ ਖਿਲਾਫ ਅਪਣਾਈ ਜਾਵੇਗੀ ਜ਼ੀਰੋ ਟੋਲੇਰੈਂਸ ਨੀਤੀ

ਅਧਿਕਾਰੀਆਂ ਤੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੁਲਿਸ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, ਐਚ ਐਸ ਚਾਵਲਾ। ਬਤੌਰ ਪੁਲਿਸ ਕਮਿਸ਼ਨਰ ਜਲੰਧਰ ਆਪਣਾ ਅਹੁਦਾ ਸੰਭਾਲਣ ਉਪਰੰਤ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਵੱਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਮੀਡੀਆ ਨੁਮਾਇੰਦਿਆਂ ਨਾਲ ਪੁਲਿਸ ਕਮਿਸ਼ਨਰ ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਪਹਿਲੀ ਜਾਣ-ਪਛਾਣ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿੱਥੇ ਓਹਨਾਂ ਨੇ ਮੀਡੀਆ ਦੇ ਮਾਧਿਅਮ ਰਾਹੀਂ ਸ਼ਹਿਰ ਵਾਸੀਆਂ ਨੂੰ ਸੰਬੋਧਿਤ ਕਰਦੇ ਹੋਏ ਇਹ ਸਪਸ਼ਟ ਰੂਪ ਵਿੱਚ ਜ਼ਾਹਿਰ ਕੀਤਾ ਕਿ ਨਸ਼ਿਆਂ ਖਿਲਾਫ ਜ਼ੀਰੋ ਟੋਲੇਰੈਂਸ ਨੀਤੀ ਨੂੰ ਅਪਣਾਇਆ ਜਾਵੇਗਾ। ਇਸ ਉਪਰੰਤ ਉਹਨਾਂ ਨੇ ਸਮੂਹ ਜੀ.ਓ. ਸਾਹਿਬਾਨ ਅਤੇ ਇੰਚਾਰਜਾਂ ਨਾਲ ਜਲੰਧਰ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਭੂਮੀਕਾ ਨੂੰ ਲੈ ਕੇ ਮੀਟਿੰਗ ਕੀਤੀ।

ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਿੱਚ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਆਪਣੀਆਂ ਤਰਜੀਹਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੁਲਿਸ ਅਤੇ ਆਮ ਜਨਤਾ ਦਰਮਿਆਨ ਬਿਹਤਰ ਤਾਲਮੇਲ ਬਣਾਉਣ ਅਤੇ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ‘ਤੇ ਵੀ ਜ਼ੋਰ ਦਿੱਤਾ।

ਇਸ ਉਪਰੰਤ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੁਲਿਸ ਲਾਈਨਜ਼ ਜਲੰਧਰ ਦੇ ਕਾਨਫਰੰਸ ਹਾਲ ਵਿਖੇ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਮੂਹ ਇੰਚਾਰਜਾਂ ਅਤੇ ਗਜ਼ਟਿਡ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਕਾਰਵਾਈ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜਨਤਕ ਥਾਵਾਂ ‘ਤੇ ਪੁਲਿਸ ਦੀ ਦਿਖਾਈ ਦੇਣ ਵਾਲੀ ਮੌਜੂਦਗੀ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨਾਂ ਕਿਹਾ ਕਿ ਪੁਲਿਸ ਕਰਮਚਾਰੀ ਆਮ ਲੋਕਾਂ ਲਈ ਹਮੇਸ਼ਾ ਪਹੁੰਚਯੋਗ ਹੋਣ, ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਨੂੰ ਤਰਜੀਹ ਦੇਣ।

ਇਸ ਤੋਂ ਇਲਾਵਾ, ਉਨ੍ਹਾਂ ਨੇ ਫੀਲਡ ਪੱਧਰ ‘ਤੇ ਪ੍ਰਭਾਵਸ਼ਾਲੀ ਨਿਗਰਾਨੀ, ਜਵਾਬਦੇਹੀ, ਵੱਖ-ਵੱਖ ਯੂਨਿਟਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਅਪਰਾਧਾਂ ਦੀ ਰੋਕਥਾਮ ਲਈ ਸਰਗਰਮ ਪੁਲਿਸਿੰਗ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਸਮੂਹ ਇੰਚਾਰਜਾਂ ਅਤੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਪੁਲਿਸ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।
ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ, ਅਪਰਾਧਾਂ ਦੀ ਰੋਕਥਾਮ ਕਰਨ ਅਤੇ ਜਲੰਧਰ ਵਾਸੀਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ।

Related Articles

Back to top button