ਦੇਸ਼ਦੁਨੀਆਂਪੰਜਾਬ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ , 2.5 ਕਿਲੋਗ੍ਰਾਮ ਅਫੀਮ ਸਮੇਤ 6 ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ। ਸ਼ਹਿਰ ਵਿਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ 6 ਵਿਅਕਤੀਆਂ ਨੂੰ 2.5 ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਇਤਲਾਹ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਕੋਟ ਕਲਾਂ ਚੌਂਕ, ਜਲੰਧਰ ਵਿਖੇ ਚੈਕਿੰਗ ਕੀਤੀ ਤਾਂ ਫਗਵਾੜਾ ਤੋਂ ਜਲੰਧਰ ਵੱਲ ਜਾ ਰਹੀ ਇੱਕ ਹੌਂਡਾ ਸਿਟੀ ਡੀ.ਐਲ.13-ਸੀ-2660 ਰੋਕੀ ਗਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਕਾਰ ਸਵਾਰਾਂ ਨੇ ਕਾਹਲੀ ਨਾਲ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਕਾਰ ਨੂੰ ਰੋਕ ਕੇ ਤਿੰਨ ਵਿਅਕਤੀਆਂ ਵਿਕਾਸ ਸਿੰਘ ਵਾਸੀ ਬਲਾਕ ਏ.ਐਚ.ਨੰਬਰ 10 ਸ਼ਾਰਦ ਸਿਟੀ ਪੀ.ਐਸ. ਜ਼ਿਲ੍ਹਾ ਗਾਜ਼ੀਆਬਾਦ ਯੂਪੀ, ਪਿੰਡ ਮਹਾਮੂਰ ਪੀ.ਐਸ. ਕਾਦਰ ਚੌਕ ਜ਼ਿਲ੍ਹਾ ਬਦਾਊ ਯੂਪੀ ਤੋਂ ਪਵਨ ਅਤੇ ਪਿੰਡ ਨੇਵਾਦਾ ਪੀਐਸ ਕਾਲੀਆ ਚੱਕ ਜ਼ਿਲ੍ਹਾ ਮਾਲਦਾ ਪੱਛਮੀ ਬੰਗਾਲ ਤੋਂ ਲੱਕੀ ਮੰਡਲ ਨੂੰ 2 ਕਿਲੋ ਅਫੀਮ ਸਮੇਤ ਕਾਬੂ ਕੀਤਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਿੰਨੋਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਐਫਆਈਆਰ 23 ਮਿਤੀ 06-03-2024 ਅਧੀਨ 18-61-85 ਐਨਡੀਪੀਐਸ ਐਕਟ ਥਾਣਾ ਕੈਂਟ ਜਲੰਧਰ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਾਈ-ਪੁਆਇੰਟ ਪ੍ਰਤਾਪ ਪੁਰਾ, ਜਲੰਧਰ ਵਿਖੇ ਪੁਲਿਸ ਪਾਰਟੀ ਨੇ ਪਿੰਡ ਪ੍ਰਤਾਪ ਪੁਰਾ ਜਲੰਧਰ ਤੋਂ ਇੱਕ ਆਲਟੋ ਕੇ 10 ਕਾਰ ਜਿਸ ਦੀ ਰਜਿਸਟ੍ਰੇਸ਼ਨ PB36-H-9509 ਸੀ, ਨੂੰ ਰੋਕਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ 500 ਗ੍ਰਾਮ ਅਫੀਮ ਬਰਾਮਦ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਦੀ ਪਹਿਚਾਣ ਗੁਰਮੁਖ ਸਿੰਘ ਉਰਫ ਗੋਪੀ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਪਾਸਲਾ ਥਾਣਾ ਨੂਰਮਹਿਲ ਜਲੰਧਰ, ਕੁਲਦੀਪ ਕੁਮਾਰ ਉਰਫ ਦੀਪੀ ਪੁੱਤਰ ਪ੍ਰੀਤਮ ਦਾਸ ਵਾਸੀ ਗਲੀ ਨੰ: 02 ਕੀਰਤੀ ਨਗਰ ਧਰਮਕੋਟ ਅਤੇ ਇੰਦਰਜੀਤ ਸਿੰਘ ਉਰਫ ਮੋਨੂੰ ਪੁੱਤਰ ਅਵਤਾਰ ਸਿੰਘ ਵਾਸੀ ਨੰਬਰ 150 ਗਲੀ ਨੰ 01 ਨਿੰਮ ਵਾਲਾ ਚੌਕ ਗੁਰੂ ਅਰਜਨ ਨਗਰ ਥਾਣਾ ਸਿਟੀ ਫਗਵਾੜਾ ਕਪੂਰਥਲਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਜਲੰਧਰ ਵਿਖੇ ਐਫਆਈਆਰ 49 ਮਿਤੀ 06-03-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਰਮੁੱਖ ਸਿੰਘ ਅਤੇ ਕੁਲਦੀਪ ਕੁਮਾਰ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ ਜਦਕਿ ਇੰਦਰਜੀਤ ਸਿੰਘ ਖ਼ਿਲਾਫ਼ ਜਲੰਧਰ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ।

Related Articles

Leave a Reply

Your email address will not be published. Required fields are marked *

Back to top button