ਦੇਸ਼ਦੁਨੀਆਂਪੰਜਾਬ

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ, ਖੇਡ ਮੰਤਰੀ ਮੀਤ ਹੇਅਰ ਨੇ CM ਭਗਵੰਤ ਮਾਨ ਨਾਲ ਕਰਵਾਈ ਮੁਲਾਕਾਤ

ਚੰਡੀਗੜ੍ਹ, (PRIME INDIAN NEWS) :- ਪੰਜਾਬ ਕਾਂਗਰਸ ਨੂੰ ਅੱਜ ਉਸ ਵਕਤ ਵੱਡਾ ਝਟਕਾ ਲਗਾ ਜਦੋਂ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ। ਜਿਸਤੋਂ ਬਾਅਦ CM ਭਗਵੰਤ ਮਾਨ ਨੇ ਉਹਨਾਂ ਨੂੰ ਸਿਰੋਪਾ ਪਾ ਕੇ ਸਵਾਗਤ ਕਰਦਿਆਂ ਪਾਰਟੀ ਵਿੱਚ ਸ਼ਾਮਿਲ ਕਰਕੇ ਬੱਸੀ ਪਠਾਣਾਂ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਵਰਕਰਾਂ ਨੂੰ ਇੱਕਜੁੱਟ ਹੋਣ ਲਈ ਕਿਹਾ।

ਗੌਰਤਲਬ ਹੈ ਕਿ ਗੁਰਪ੍ਰੀਤ ਸਿੰਘ ਜੀਪੀ ਇੱਕ ਦਲਿਤ ਆਗੂ ਅਤੇ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਤੋਂ ਸਾਬਕਾ ਵਿਧਾਇਕ ਹਨ। 2017 ਵਿੱਚ ਉਹ ਬੱਸੀ ਪਠਾਣਾਂ ਤੋਂ ਚੋਣ ਲੜ ਕੇ ਜਿੱਤੇ ਸਨ। ਗੁਰਪ੍ਰੀਤ ਸਿੰਘ ਨੇ ਕਾਂਗਰਸ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ, ਪਰ ਉਹ ਆਮ ਆਦਮੀ ਪਾਰਟੀ ਦੇ ਰੁਪਿੰਦਰ ਸਿੰਘ ਤੋਂ ਹਾਰ ਗਏ ਸਨ।

ਦਰਅਸਲ, ਜੀਪੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਬੱਸੀ ਪਠਾਣਾ ਤੋਂ ਵਿਧਾਇਕ ਰਹਿ ਚੁੱਕੇ ਹਨ ਪਰ 2022 ਦੀਆਂ ਚੋਣਾਂ ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੇ ਸਬੰਧ ਚੰਗੇ ਨਹੀਂ ਰਹੇ ਸਨ। ਇਸਦਾ ਕਾਰਨ ਇਹ ਵੀ ਸੀ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੇ ਭਰਾ ਡਾ: ਮਨੋਹਰ ਸਿੰਘ ਨੂੰ ਇਸ ਸੀਟ ‘ਤੇ ਉਤਾਰਨਾ ਚਾਹੁੰਦੇ ਸਨ ਪਰ ਜੀਪੀ ਇਸ ਲਈ ਤਿਆਰ ਨਹੀਂ ਸਨ ਅਤੇ ਉਨ੍ਹਾਂ ਨੇ ਖੁੱਲ੍ਹ ਕੇ ਵਿਰੋਧ ਕੀਤਾ ਸੀ।

ਰੁਪਿੰਦਰ ਸਿੰਘ ਨੂੰ ਹੋਇਆ ਸੀ ਫਾਇਦਾ

ਜੀ.ਪੀ. ਦੇ ਇਸ ਵਿਰੋਧ ਨੂੰ ਦੇਖਦਿਆਂ ਚੰਨੀ ਇਕ ਵਾਰ ਤਾਂ ਪਿੱਛੇ ਹਟ ਗਏ ਪਰ ਉਨ੍ਹਾਂ ਦੇ ਭਰਾ ਡਾ: ਮਨੋਹਰ ਸਿੰਘ ਨੇ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਕੇ ਆਜ਼ਾਦ ਉਮੀਦਵਾਰ ਵਜੋਂ ਇਸ ਸੀਟ ‘ਤੇ ਨਾਮਜ਼ਦਗੀ ਦਾਖ਼ਲ ਕੀਤੀ ਅਤੇ ਉਨ੍ਹਾਂ ਨੇ ਜੀ.ਪੀ. ਦਾ ਖੁੱਲ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਹ ਦੋਵੇਂ ਇਹ ਚੋਣ ਹਾਰ ਗਏ | ਇਸਦਾ ਫਾਇਦਾ ਆਮ ਆਦਮੀ ਪਾਰਟੀ ਦੇ ਰੁਪਿੰਦਰ ਸਿੰਘ ਨੂੰ ਹੋਇਆ ਅਤੇ ਉਹ ਬੱਸੀ ਪਠਾਣਾਂ ਤੋਂ ਚੋਣ ਜਿੱਤ ਗਏ ਸਨ।

Related Articles

Leave a Reply

Your email address will not be published. Required fields are marked *

Back to top button