
ਚੰਡੀਗੜ੍ਹ, (PRIME INDIAN NEWS) :- ਪੰਜਾਬ ਦੀ ਸਿਆਸਤ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਇਹ ਆ ਰਹੀ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਨਹੀਂ ਹੋ ਸਕਿਆ, ਜਿਸ ਕਰਕੇ ਹੁਣ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਹ ਐਲਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਖਬਰਾਂ ਆ ਰਹੀਆਂ ਸਨ। ਪਰ ਭਾਜਪਾ ਦੇ ਇਸ ਐਲਾਨ ਤੋਂ ਬਾਅਦ ਸਥਿਤੀ ਬਿਲਕੁੱਲ ਸਪੱਸ਼ਟ ਹੋ ਗਈ ਹੈ ਅਤੇ ਹੁਣ ਭਾਜਪਾ ਬਿਨਾਂ ਕਿਸੇ ਗਠਜੋੜ ਤੋਂ ਪੰਜਾਬ ਵਿਚ ਇਕੱਲਿਆਂ ਹੀ ਲੋਕਸਭਾ ਚੋਣਾਂ ਲੜੇਗੀ। ਫਿਲਹਾਲ ਪਾਰਟੀ ਨੇ ਅਜੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।





























