
ਚੰਡੀਗੜ੍ਹ, (PRIME INDIAN NEWS) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ।
ਅੱਜ ਡਾਕਟਰ ਗੁਰਪ੍ਰੀਤ ਕੌਰ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
















